ਦਿੱਲੀ ਆਬਕਾਰੀ ਕੇਸ ’ਚ ਇਕ ਹੋਰ ਗਿ੍ਰਫਤਾਰੀ

0
272

ਨਵੀਂ ਦਿੱਲੀ : ਸੀ ਬੀ ਆਈ ਨੇ ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਮਾਮਲੇ ’ਚ ਅਭਿਸ਼ੇਕ ਬੋਇਨਪੱਲੀ ਨੂੰ ਗਿ੍ਰਫਤਾਰ ਕੀਤਾ ਹੈ। ਇਸ ਮਾਮਲੇ ’ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁਲਜ਼ਮ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਭਿਸ਼ੇਕ ਬੋਇਨਪੱਲੀ ਦੱਖਣੀ ਭਾਰਤ ਦੇ ਕੁਝ ਸ਼ਰਾਬ ਕਾਰੋਬਾਰੀਆਂ ਲਈ ਕਥਿਤ ਤੌਰ ’ਤੇ ਕੰਮ ਕਰਦਾ ਸੀ। ਉਹ ਕੁਝ ਸਵਾਲਾਂ ਦੇ ਜਵਾਬ ਦੇਣ ਤੋਂ ਬਚ ਰਿਹਾ ਸੀ, ਜਿਸ ਮਗਰੋਂ ਉਸ ਨੂੰ ਹਿਰਾਸਤ ’ਚ ਲੈ ਲਿਆ ਗਿਆ। ਇਸ ਕੇਸ ’ਚ ਇਹ ਦੂਜੀ ਗਿ੍ਰਫਤਾਰੀ ਹੈ। ਇਸ ਤੋਂ ਪਹਿਲਾਂ ਕਾਰੋਬਾਰੀ ਤੇ ‘ਆਪ’ ਆਗੂ ਵਿਜੈ ਨਾਇਰ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇਹ ਕੇਸ ਕੌਮੀ ਰਾਜਧਾਨੀ ’ਚ ਸ਼ਰਾਬ ਦੇ ਲਾਇਸੈਂਸ ਦੇਣ ’ਚ ਕਥਿਤ ਭਿ੍ਰਸ਼ਟਾਚਾਰ ਨਾਲ ਜੁੜਿਆ ਹੋਇਆ ਹੈ।

LEAVE A REPLY

Please enter your comment!
Please enter your name here