ਦੂਜੇ ਦੇਸ਼ਾਂ ਦੇ ਲੋਕਤੰਤਰ ਪ੍ਰਤੀ ਜ਼ਿੰਮੇਵਾਰੀ ਸਮਝਣ ਦੀ ਲੋੜ : ਭਾਰਤ

0
270

ਕੈਨਬਰਾ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਨੇ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਵੱਖਵਾਦੀ ਤਾਕਤਾਂ ਨਾਲ ਸੰਬੰਧਤ ਮੁੱਦਾ ਹਮੇਸ਼ਾ ਚੁੱਕਿਆ ਹੈ। ਉਨ੍ਹਾ ਇਹ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਕਿ ਇੱਕ ਜਮਹੂਰੀ ਸਮਾਜ ’ਚ ਹਿੰਸਾ ਤੇ ਕੱਟੜਤਾ ਦੀ ਵਕਾਲਤ ਕਰਨ ਵਾਲਿਆਂ ਵੱਲੋਂ ਆਜ਼ਾਦੀ ਦੀ ਦੁਰਵਰਤੋਂ ਨਾ ਕੀਤੀ ਜਾਵੇ। ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੌਂਗ ਨਾਲ 13ਵੀਂ ‘ਵਿਦੇਸ਼ ਮੰਤਰੀਆਂ ਦੀ ਰੂਪਰੇਖਾ ਵਾਰਤਾ’ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ’ਚ ਜੈਸ਼ੰਕਰ ਨੇ ਕਿਹਾ ਕਿ ਹਾਲੀਆ ਹਫਤੇ ’ਚ ਕੈਨੇਡਾ ’ਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ। ਉਨ੍ਹਾ ਕਿਹਾਮੈਨੂੰ ਲੱਗਦਾ ਹੈ ਕਿ ਇਹ ਸਮਝਣਾ ਜ਼ਰੂਰੀ ਹੈ ਕਿ ਲੋਕਤੰਤਰ ਨੂੰ ਕਿਵੇਂ ਕੰਮ ਕਰਨਾ ਚਾਹੀਦਾ ਹੈ। ਸਿਰਫ ਆਪਣੇ ਦੇਸ਼ ’ਚ ਹੀ ਨਹੀਂ, ਬਲਕਿ ਦੂਜੇ ਦੇਸ਼ਾਂ ਦੇ ਲੋਕਤੰਤਰ ਪ੍ਰਤੀ ਵੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।

LEAVE A REPLY

Please enter your comment!
Please enter your name here