ਨਵੀਂ ਦਿੱਲੀ : ਮੰਗਲਵਾਰ ਨੂੰ ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੌਰਾਨ ਗੜਬੜੀ ਆਉਣ ਕਾਰਨ ਯਾਤਰੀ ਵਾਲ-ਵਾਲ ਬਚੇ ਤੇ 10 ਯਾਤਰੀਆਂ ਅਤੇ ਚਾਲਕ ਦਲ ਦੇ 4 ਮੈਂਬਰਾਂ ਨੂੰ ਕਾਫੀ ਸੱਟਾਂ ਲੱਗੀਆਂ ਹਨ। ਗੜਬੜੀ ਕਾਰਨ ਜਹਾਜ਼ ਇਕੋ ਝਟਕੇ ਨਾਲ 300 ਫੁੱਟ ਹੇਠਾਂ ਆ ਗਿਆ, ਜਿਸ ਕਾਰਨ ਯਾਤਰੀ ਘਬਰਾ ਗਏ। ਏੇਅਰ ਇੰਡੀਆ ਨੇ ਪੁਸ਼ਟੀ ਕੀਤੀ ਕਿ ਫੁਕੇਟ ਤੋਂ ਦਿੱਲੀ ਜਾ ਰਹੀ ਫਲਾਈਟ ਨੂੰ ਹਵਾ ਦੇ ਵਿਚਕਾਰ ਇੱਕ ਛੋਟੀ ਜਿਹੀ ਗੜਬੜੀ ਨਾਲ ਸੰਬੰਧਤ ਘਟਨਾ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਨਤੀਜੇ ਵਜੋਂ ਉਚਾਈ ਵਿੱਚ ਇੱਕ ਪਲ ਲਈ ਤਬਦੀਲੀ ਆਈ। ਬਾਅਦ ਵਿਚ ਜਹਾਜ਼ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ । ਏਅਰਲਾਈਨ ਦੇ ਇਕ ਅਧਿਕਾਰੀ ਨੇ ਕਿਹਾ ਕਿ ”ਕਿਸੇ ਦੇ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਅਤੇ ਤੰਦਰੁਸਤੀ ਏਅਰ ਇੰਡੀਆ ਦੀ ਸਭ ਤੋਂ ਵੱਡੀ ਤਰਜੀਹ ਹੈ। ਅਸੀਂ ਪ੍ਰਭਾਵਿਤ ਲੋਕਾਂ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਹੇ ਹਾਂ ਅਤੇ ਜਾਂਚ ਦੇ ਹਿੱਸੇ ਵਜੋਂ ਸੰਬੰਧਤ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਾਂ।” ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਵਿਸਤ੍ਰਿਤ ਰਿਪੋਰਟ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ) ਨੂੰ ਸੌਂਪੀ ਜਾ ਰਹੀ ਹੈ।





