ਮੁੰਬਈ : ਬੰਬੇ ਹਾਈ ਕੋਰਟ ਨੇ 2013 ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਤਰੁਣ ਤੇਜਪਾਲ ਨੂੰ ਬਰੀ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ । ਹਾਈ ਕੋਰਟ ਦੇ ਗੋਆ ਬੈਂਚ ਨੇ ਵੀਰਵਾਰ ਨੂੰ ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਉਸ ਦੇ ਜੂਨੀਅਰ ਸਾਥੀ ਦੁਆਰਾ ਦਾਇਰ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਗੋਆ ਸਰਕਾਰ ਦੀ ਅਪੀਲ ‘ਤੇ ਫੈਸਲਾ ਸੁਣਾਇਆ, ਜਿਸ ਵਿੱਚ ਗੋਆ ਸੈਸ਼ਨ ਕੋਰਟ ਵੱਲੋਂ 2021 ਵਿੱਚ ਤੇਜਪਾਲ ਨੂੰ ਬਰੀ ਕਰਨ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਮਾਮਲਾ ਇੱਕ ਮਹਿਲਾ ਪੱਤਰਕਾਰ ਦੁਆਰਾ ਲਗਾਏ ਗਏ ਦੋਸ਼ਾਂ ਨਾਲ ਸੰਬੰਧਤ ਹੈ, ਜਿਸ ਨੇ ਤੇਜਪਾਲ ‘ਤੇ 7 ਅਤੇ 8 ਨਵੰਬਰ, 2013 ਨੂੰ ਇੱਕ ਹੋਟਲ ਲਿਫਟ ਦੇ ਅੰਦਰ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਤੇਜਪਾਲ ਨੂੰ 30 ਨਵੰਬਰ, 2013 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।





