ਮਾਨਸਾ (ਆਤਮਾ ਸਿੰਘ ਪਮਾਰ)-ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਇੱਕ ਸਤੰਬਰ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਖੇ ਹੋ ਰਹੀ ‘ਬਦਲਾਅ ਜ਼ਰੂਰੀ ਹੈ’ ਵਿਸ਼ਾਲ ਰੈਲੀ ਨਵਾਂ ਇਤਿਹਾਸ ਸਿਰਜੇਗੀ, ਕਿਉਂਕਿ ਰੈਲੀ ਦੌਰਾਨ ਦੇਸ਼ ਭਰ ਤੋਂ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਅਤੇ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਹੋਵੇਗੀ।ਪੂਰੇ ਦੇਸ਼ ‘ਚ ਪੈਦਲ ਯਾਤਰਾ ਕਰਕੇ ਲੋਕਾਂ ਨੂੰ ਇਸ ਵਿਸ਼ਾਲ ਰੈਲੀ ਦੀ ਮਹੱਤਤਾ ਅਤੇ ਜ਼ਰੂਰਤ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੀੜਤ ਲੋਕ ਆਪਣੇ ਆਪ ਰੈਲੀ ‘ਚ ਸ਼ਾਮਿਲ ਹੋਣ ਲਈ ਉਤਾਵਲੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੌਹਾਨ ਨੇ ਸ਼ਹਿਰ ਦੇ ਵਾਰਡ ਨੰਬਰ 20 ‘ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾ ਹਾਜ਼ਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਦੌਰਾਨ ਦੇਸ਼ ਤਬਾਹੀ ਵੱਲ ਵਧ ਰਿਹਾ ਹੈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਮਹਿੰਗਾਈ ਆਪਣੀ ਚਰਮ ਸੀਮਾ ‘ਤੇ ਪਹੁੰਚ ਗਈਆਂ ਹਨ। ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲਿਆ, ਸਗੋਂ ਰੁਜ਼ਗਾਰ ਦੇਣ ਵਾਲੇ ਅਦਾਰੇ ਕੌਡੀਆਂ ਬਦਲੇ ਕਾਰਪੋਰੇਟ ਘਰਾਣਿਆਂ ਨੂੰ ਵੇਚੇ ਜਾ ਰਹੇ ਹਨ। ਸਿੱਖਿਆ ਅਤੇ ਸਿਹਤ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ।ਉਨ੍ਹਾ ਕਿਹਾ ਕਿ ਸਿੱਖਿਆ ਸਿਹਤ ਤੇ ਰੁਜ਼ਗਾਰ ਗਰੰਟੀ ਹੀ ਆਮ ਵਰਗ ਦੇ ਭਵਿੱਖ ਨੂੰ ਬਚਾ ਸਕਦਾ ਹੈ।ਜਿਸ ਲਈ ਬਦਲਾਅ ਜ਼ਰੂਰੀ ਹੈ। ਉਨ੍ਹਾ ਇਸ ਮੌਕੇ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ। ਸ਼ਹਿਰੀ ਸਕੱਤਰ ਰਤਨ ਭੋਲਾ, ਰਾਜ ਕੁਮਾਰ ਸ਼ਰਮਾ, ਬਲਵੰਤ ਸਿੰਘ ਫੱਕਰ, ਬੂਟਾ ਸਿੰਘ ਬਰਨਾਲਾ ਨੇ ਦਿੱਲੀ ਚੱਲੋ ਰੈਲੀ ਦੀ ਸਫਲਤਾ ਲਈ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰਕੇ ਪੁੱਜਣ ਦਾ ਸੱਦਾ ਦਿੱਤਾ।ਇਸ ਦੌਰਾਨ ਹੋਰਨਾਂ ਤੋਂ ਇਲਾਵਾ ਲਾਭ ਸਿੰਘ ਮੰਢਾਲੀ, ਬੀਰੂ ਸਿੰਘ, ਸੁਖਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਆਗੂ ਤੇ ਵਰਕਰ ਵੀ ਹਾਜ਼ਰ ਸਨ।