ਪੰਜਾਬ ਦੇ ਵੱਡੇ ਮੁੱਦਿਆਂ ਨੂੰ ਲੈ ਕੇ ਪੀ ਐੱਮ ਨੂੰ ਮਿਲਿਆ : ਸੁਖਬੀਰ

0
8

ਬਠਿੰਡਾ (ਪਰਵਿੰਦਰਜੀਤ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੇ ਤਿੰਨ ਦਿਨ ਬਾਅਦ ਸੋਮਵਾਰ ਕਿਹਾ ਕਿ ਉਹ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਿਲੇ ਸਨ ਅਤੇ ਕੇਂਦਰ ਨੂੰ ਪੰਜਾਬ ਨੂੰ ਬਚਾਉਣ ਦੇ ਤਰੀਕੇ ਲੱਭਣ ਦੀ ਅਪੀਲ ਕੀਤੀ ਸੀ। ਸੁਖਬੀਰ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ, “ਪੰਜਾਬ ਦੇ ਕਈ ਵੱਡੇ ਮੁੱਦੇ ਹਨ। ਕਈ ਇਮਤਿਹਾਨੀ ਪੇਪਰ ਲੀਕ ਹੋ ਰਹੇ ਹਨ, ‘ਆਪ’ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਮੈਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਨ ਗਿਆ ਸੀ ਕਿ ਕਿਸੇ ਤਰ੍ਹਾਂ ਪੰਜਾਬ ਨੂੰ ਬਚਾਇਆ ਜਾਵੇ। ਉਨ੍ਹਾਂ (ਆਪ) ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।”ਉਹ ਇੱਥੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਲਈ ਆਏ ਸਨ।