ਹੁਣ ਸਰਕਾਰ ਹੀ ਠੇਕੇ ‘ਤੇ ਰੱਖੇਗੀ

0
7

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ, ਕ੍ਰਿਸ਼ਨ ਗਰਗ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਸੈਂਬਲੀ ‘ਚ ਪੇਸ਼ ਪੰਜਾਬ ਆਊਟਸੋਰਸ ਮੁਲਾਜ਼ਮ (ਠੇਕਾ ਅਧਾਰਤ ਨਿਯੁਕਤੀ) ਬਿੱਲ, 2026 ਪਾਸ ਕਰ ਦਿੱਤਾ ਗਿਆ। ਇਸ ਦਾ ਮੁੱਖ ਮਕਸਦ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਆਊਟਸੋਰਸਿੰਗ ਏਜੰਸੀਆਂ ਜਾਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਯੋਗ ਕੱਚੇ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਠੇਕੇ ਉੱਤੇ ਲਿਆਉਣਾ ਹੈ, ਤਾਂ ਜੋ ਵਿਚੋਲਗਿਰੀ ਅਤੇ ਕਮਿਸ਼ਨ ਨੂੰ ਖਤਮ ਕਰਕੇ ਸਿੱਧਾ ਸਰਕਾਰੀ ਸਮਝੌਤਾ ਕੀਤਾ ਜਾ ਸਕੇ ਅਤੇ ਇਸ ਨਾਲ ਲਗਭਗ 26,000 ਤੋਂ 28,000 ਮੁਲਾਜ਼ਮਾਂ ਨੂੰ ਲਾਭ ਮਿਲ ਸਕੇ। ਇਸ ਬਿੱਲ ਤਹਿਤ ਆਮ ਸ਼੍ਰੇਣੀ ਦੇ ਜਿਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੇ ਘੱਟੋ-ਘੱਟ 5 ਸਾਲ ਅਤੇ ਖਤਰਨਾਕ ਸ਼੍ਰੇਣੀ, ਜਿਵੇਂ ਕਿ ਬਿਜਲੀ ਵਿਭਾਗ ਦੇ ਹਾਈ ਵੋਲਟੇਜ ਅਮਲੇ, ਸੀਵਰਮੈਨ, ਸਫ਼ਾਈ ਸੇਵਕ, ਫਾਇਰਮੈਨ, ਫਾਇਰ ਡਰਾਈਵਰ ਅਤੇ ਫਾਇਰ ਸਟੇਸ਼ਨ ਦੇ ਅਮਲੇ ਨੇ 3 ਸਾਲ ਦੀ ਨਿਰੰਤਰ ਸੇਵਾ ਪੂਰੀ ਕੀਤੀ ਹੈ, ਉਹ ਸਿੱਧੇ ਠੇਕੇ ‘ਤੇ ਆਉਣ ਲਈ ਯੋਗ ਹੋਣਗੇ।