ਚੰਡੀਗੜ੍ਹ : ਪੰਜਾਬ ਪੁਲਸ ਨੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਬਕਾਇਆ ਜਾਂਚ ਬਾਰੇ ਬੰਦ ਲਿਫਾਫੇ ਵਿੱਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ। ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ, ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ ਕਈ ਸੀਨੀਅਰ ਪੁਲਸ ਅਧਿਕਾਰੀ ਇਸ ਕੇਸ ਵਿੱਚ ਮੁਲਜ਼ਮ ਹਨ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮਾਂ ਵਿੱਚੋਂ ਇੱਕ ਹਨ।




