ਮੀਤ ਹੇਅਰ ਤੇ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

0
4

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਨੇ ਮੰਗਲਵਾਰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ ਯੂ ਸੀ ਐੱਸ ਸੀ) ਦੀਆਂ ਆਗਾਮੀ ਚੋਣਾਂ ਲਈ ਐੱਮ ਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏ ਐੱਸ ਏ ਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਅਗਲੇ ਮਹੀਨੇ ਹੋਣ ਦੀ ਉਮੀਦ ਹੈ।