ਧਾਲੀਵਾਲ ਤੇ ਸੇਖੋਂ ਵੱਲੋਂ ਨਿੰਦਾ

0
5

ਬਠਿੰਡਾ (ਬਖਤੌਰ ਢਿੱਲੋਂ)-ਸੀ ਪੀ ਆਈ ਪੰਜਾਬ ਦੇ ਸਕੱਤਰ ਨਿਰਮਲ ਸਿੰਘ ਧਾਲੀਵਾਲ ਤੇ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਨੰਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਦੋਵਾਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਇਹ ਹਮਲਾ ਗੁਰੂਘਰ ‘ਚ ਕੀਤਾ ਗਿਆ ਹੈ, ਜੋ ਅਣਉਚਿਤ ਹੈ, ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੇ ਪਾਵਨ ਪਵਿੱਤਰ ਅਸਥਾਨ ‘ਤੇ ਅਜਿਹਾ ਹਮਲਾ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਿੱਚ ਵਾਧਾ ਕਰਦਾ ਹੈ ਅਤੇ ਸੁਰੱਖਿਆ ਫੋਰਸ ‘ਤੇ ਵੀ ਸੁਆਲ ਖੜੇ ਕਰਦਾ ਹੈ।
ਆਗੂਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਜਿਹੇ ਹਮਲੇ ਰੋਕਣ ਲਈ ਸੁਰੱਖਿਆ ਦੇ ਠੋਸ ਉਪਰਾਲੇ ਕਰਨੇ ਚਾਹੀਦੇ ਹਨ।