ਡਾ. ਮੁਹੰਮਦ ਤੇ 3 ਆਜ਼ਾਦ ਕੌਂਸਲਰ ‘ਆਪ’ ‘ਚ ਸ਼ਾਮਲ, ਮੁੱਖ ਮੰਤਰੀ ਨੇ ਕੀਤਾ ਸਵਾਗਤ

0
6

ਚੰਡੀਗੜ੍ਹ (ਨ ਜ਼ ਸ)-ਆਪ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਉਂਸਪਲ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।