ਚੰਡੀਗੜ੍ਹ : ਖੰਡ ਦੇ ਭਾਅ ਵਿੱਚ ਹੋਏ ਵਾਧੇ ਨੂੰ ਵੇਖਦਿਆਂ ਮੰਗਲਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਅਤੇ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੰਡ ਦੀ ਢੁਕਵੀਂ ਉਪਲੱਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਉਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ।



