ਜਲੰਧਰ : ਰੋਜ਼ਾਨਾ ‘ਨਵਾਂ ਜ਼ਮਾਨਾ’ ਦੀ ਸੰਚਾਲਕ ਸੰਸਥਾ ਅਰਜਨ ਸਿੰਘ ਗੜਗੱਜ ਫਾਊਂਡੇਸ਼ਨ ਦੇ ਪ੍ਰਧਾਨ ਕਾਮਰੇਡ ਰਛਪਾਲ ਸਿੰਘ ਬੜਾ ਪਿੰਡ ਦੇ ਛੋਟੇ ਭਰਾ ਗੁਰਚੇਤਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 80 ਸਾਲਾਂ ਦੇ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਰਵਾਰ ਸਮੇਤ ਰਹਿ ਰਹੇ ਸਨ। ਉਹ ਆਪਣੇ ਪਿੱਛੇ ਤਿੰਨ ਲੜਕੀਆਂ ਤੇ ਇੱਕ ਲੜਕਾ ਛੱਡ ਗਏ ਹਨ। ਉਨ੍ਹਾ ਦਾ ਅੰਤਮ ਸੰਸਕਾਰ 5 ਸਤੰਬਰ ਨੂੰ ਕੈਲੀਫੋਰਨੀਆ ਵਿੱਚ ਕੀਤਾ ਜਾਵੇਗਾ। ‘ਨਵਾਂ ਜ਼ਮਾਨਾ’ ਦੇ ਸਾਬਕਾ ਐਡੀਟਰ ਤੇ ਚੰਦ ਫਤਿਹਪੁਰੀ ਮੌਜੂਦਾ ਐਡੀਟਰ ਨੇ ਉਨ੍ਹਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਮਰੇਡ ਰਛਪਾਲ ਸਿੰਘ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ।




