ਦੀਵਾਲੀ ਤੇ ਗੁਰਪੁਰਬ ’ਤੇ ਪਟਾਕੇ ਚਲਾਉਣ ਲਈ ਸਮਾਂ ਤੈਅ

0
329

ਪਟਿਆਲਾ : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ’ਤੇ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫਾਰਸ਼ ’ਤੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਮੁਖੀਆਂ ਵੱਲੋਂ ਲਾਗੂ ਕੀਤੇ ਜਾਣਗੇ। 24 ਅਕਤੂਬਰ (ਦੀਵਾਲੀ) ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ, ਜਦਕਿ 8 ਨਵੰਬਰ (ਗੁਰਪੁਰਬ) ਨੂੰ ਤੜਕੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। 25 ਦਸੰਬਰ (ਕਿ੍ਰਸਮਸ) ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅਦਾਲਤ ਵੱਲੋਂ ਮਨਜ਼ੂਰ ਪ੍ਰਦੂਸ਼ਣ ਰਹਿਤ ਪਟਾਕਿਆਂ ਦੀ ਹੀ ਇਜਾਜ਼ਤ ਹੈ।

LEAVE A REPLY

Please enter your comment!
Please enter your name here