ਪੰਜਾਬ ਪੁਲਸ ਦੇ ਜਵਾਨ ਦੀ ਨਿਕਲੀ 7 ਕਰੋੜ ਦੀ ਲਾਟਰੀ

0
8

ਫ਼ਿਰੋਜ਼ਪੁਰ : ਪੰਜਾਬ ਪੁਲਸ ਦੀ 112 ਐਮਰਜੈਂਸੀ ਹੈਲਪਲਾਈਨ ‘ਤੇ ਲੋਕਾਂ ਦੀਆਂ ਕਾਲਾਂ ਚੁੱਕਣ ਵਾਲੇ 28 ਸਾਲਾ ਕਾਂਸਟੇਬਲ ਗੁਰਪ੍ਰੀਤ ਸਿੰਘ ਰਾਤੋ-ਰਾਤ ਕਰੋੜਪਤੀ ਬਣ ਗਿਆ। ਫ਼ਿਰੋਜ਼ਪੁਰ ਦੇ ਪਿੰਡ ਮੱਲਵਾਲ ਕਦੀਮ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ 7 ਕਰੋੜ ਰੁਪਏ ਦੀ ਪਹਿਲੀ ਲਾਟਰੀ ਨਿਕਲੀ ਹੈ। ਗੁਰਪ੍ਰੀਤ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸ ਦੇ ਪਿਤਾ ਦਰਸ਼ਨ ਸਿੰਘ ਰੇਲਵੇ ਵਿੱਚ ਟਰੇਨ ਗਾਰਡ ਵਜੋਂ ਸੇਵਾ-ਮੁਕਤ ਹੋਏ ਹਨ। ਮੀਡੀਆ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆਂ ਗੁਰਪ੍ਰੀਤ ਨੇ ਕਿਹਾ, ‘ਇਹ ਕਿਸੇ ਸੁਪਨੇ ਦੇ ਸੱਚ ਹੋਣ ਵਰਗਾ ਹੈ। ਮੈਂ ਆਮ ਵਾਂਗ ਟਿਕਟ ਖਰੀਦੀ ਸੀ। ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਇਹ ਟਿਕਟ ਮੈਨੂੰ 7 ਕਰੋੜ ਰੁਪਏ ਦਾ ਮਾਲਕ ਬਣਾ ਦੇਵੇਗੀ।’