ਚੰਡੀਗੜ੍ਹ : ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ
ਨਵੀਂ ਦਿੱਲੀ : ਆਪ ਨੇਤਾ ਸਤੇਂਦਰ ਜੈਨ ਨੂੰ ਦਿੱਲੀ ਜਲ ਬੋਰਡ ਦੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰੋਜੈਕਟਾਂ ਲਈ ਟੈਂਡਰਿੰਗ ਪ੍ਰਕਿਰਿਆ ਨਾਲ ਸਬੰਧਤ ਇੱਕ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਡੀ ਆਈ ਜੀ ਵਿਨੈ ਸਿੰਘ ਨੇ ਜ਼ੁਬਾਨੀ ਤੌਰ ‘ਤੇ ਪਾਸ ਕੀਤੇ ਇੱਕ ਸੰਖੇਪ ਆਦੇਸ਼ ਵਿੱਚ ਕਿਹਾ, ‘ਜ਼ਮਾਨਤ ਅਰਜ਼ੀ ਮਨਜ਼ੂਰ ਹੈ।’ ਉਨ੍ਹਾ ਜੈਨ ਨੂੰ 2 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਏਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ 18 ਅਗਸਤ ਨੂੰ ਜੈਨ ਨੂੰ ਗ੍ਰਿਫਤਾਰ ਕੀਤਾ ਸੀ।
ਜਲੰਧਰ ਦੀ ਗੱਦਾ ਫੈਕਟਰੀ ‘ਚ ਅੱਗ
ਜਲੰਧਰ : ਵੀਰਵਾਰ ਸਵੇਰੇ ਜਲੰਧਰ ਦੇ ਬਸਤੀ ਪੀਰ ਦਾਦ ਰੋਡ ‘ਤੇ ਗੱਦਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਅਸਮਾਨ ਵਿੱਚ ਧੂੰਏਂ ਦੇ ਸੰਘਣੇ ਬੱਦਲ ਛਾ ਗਏ। ਅੱਗ ਸਵੇਰੇ 9:15 ਵਜੇ ਦੇ ਕਰੀਬ ਲੱਗੀ, ਜਦੋਂ ਕਾਮੇ ਕਾਰਖਾਨੇ ਦੇ ਅੰਦਰ ਮੌਜੂਦ ਸਨ।
ਬਾਹਰ ਭੱਜਣ ਵੇਲੇ ਇੱਕ ਕਾਮਾ ਤਿਲਕ ਕੇ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਣਾ ਪਿਆ। ਅੱਗ ਵਿੱਚ ਕੁਝ ਵਾਹਨ ਵੀ ਸੜ ਕੇ ਸੁਆਹ ਹੋ ਗਏ।




