ਸੁਖਬੀਰ ਬਾਦਲ ਨੂੰ ਮਿਲ ਸਕਦੀ ਹੈ ਰਾਹਤ

0
8

ਨਵੀ ਦਿਲੀ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 9 ਸਾਲ ਪੁਰਾਣੇ ਮਾਣਹਾਨੀ ਕੇਸ ਵਿੱਚ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਇਹ ਕੇਸ ਜਨਵਰੀ 2017 ਵਿੱਚ ਧਾਰਮਿਕ ਸੰਗਠਨ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਦਰਜ ਕਰਵਾਇਆ ਗਿਆ ਸੀ ਜਿਸ ਵਿੱਚ ਸੁਖਬੀਰ ਬਾਦਲ ‘ਤੇ ਅਖੰਡ ਕੀਰਤਨੀ ਜਥੇ ਨੂੰ ਅਤਿਵਾਦੀ ਸੰਗਠਨ ਦੱਸਣ ਦਾ ਦੋਸ਼ ਲਗਾਇਆ ਗਿਆ ਸੀ। ਕੇਸ ਦੀ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਸੁਖਬੀਰ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਅਗਲੀ ਤਾਰੀਖ਼ ‘ਤੇ ਇਹ ਕੇਸ ਵਾਪਸ ਲੈ ਲਿਆ ਜਾਵੇਗਾ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਵਕੀਲ ਦੇ ਬਿਆਨ ਨੂੰ ਮੱਦੇਨਜ਼ਰ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਤੱਕ ਮੁਲਤਵੀ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਸਮਝੌਤਾ ਹੋਇਆ ਹੈ ਤਾਂ ਉਸ ਨੂੰ ਨਿਰਧਾਰਤ ਮਿਤੀ ਤੱਕ ਲਿਖਤੀ ਰੂਪ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।