ਜੇ ਐੱਨ ਯੂ ਦੇ ਪ੍ਰੋਫੈਸਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼

0
8

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ ਐੱਨ ਯੂ) ਵੱਲੋਂ ਇੱਕ ਪ੍ਰੋਫੈਸਰ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। 11 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ਆਈ ਸੀ ਸੀ) ਕੋਲ ਮਈ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਪ੍ਰੋਫੈਸਰ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ ਅਤੇ ਸ਼ਿਕਾਇਤਾਂ ਦੇ ਵੇਰਵੇ ਵੀ ਜਨਤਕ ਨਹੀਂ ਕੀਤੇ ਗਏ ਹਨ। ਯੂਨੀਵਰਸਿਟੀ ਪ੍ਰਸ਼ਾਸਨ ਨੇ ਸ਼ਿਕਾਇਤਾਂ ਬਾਰੇ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਮੌਜੂਦਾ ਮਾਮਲਾ ਸਕੂਲ ਆਫ ਇੰਟਰਨੈਸ਼ਨਲ ਸਟੱਡੀਜ਼ ਦੇ ਸਾਬਕਾ ਪ੍ਰੋਫੈਸਰ ਸਵਰਨ ਸਿੰਘ ਨਾਲ ਜੁੜੇ ਮਾਮਲੇ ਤੋਂ ਵੱਖਰਾ ਹੈ। ਸਵਰਨ ਸਿੰਘ ਉਨ੍ਹਾਂ ਚਾਰ ਸਟਾਫ ਮੈਂਬਰਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੂੰ ਅਪਰੈਲ 2025 ਵਿੱਚ ਯੂਨੀਵਰਸਿਟੀ ਦੀ ਕਾਰਜਕਾਰੀ ਕੌਂਸਲ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਸੀ। ਜਾਪਾਨੀ ਦੂਤਾਵਾਸ ਨਾਲ ਜੁੜੀ ਇੱਕ ਜਾਪਾਨੀ ਮਹਿਲਾ ਅਧਿਕਾਰੀ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਸਵਰਨ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।