ਭੋਪਾਲ (ਨ ਜ਼ ਸ) : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਪਿਤਾ ਅਤੇ ਪੁੱਤਰ ਵੀ ਸ਼ਾਮਲ ਹਨ। ਸਾਗਰ ਤੇ ਭੋਪਾਲ ਦੇ ਹਸਪਤਾਲਾਂ ਵਿੱਚ 112 ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ। ਸ਼ਰਾਬ ਠੇਕੇਦਾਰ ਸਮੇਤ 30 ਲੋਕਾਂ ਵਿਰੁੱਧ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਵਿੱਚੋਂ 10 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਂਦਾ ਪੁਲਸ ਸਟੇਸ਼ਨ ਵਿੱਚ ਦਰਜ ਐੱਫ ਆਈ ਆਰ ਮੁਤਾਬਕ ਸ਼ਿਕਾਇਤਕਰਤਾ ਅਨੂਪ ਸਿੰਘ ਲੋਧੀ ਨੇ ਦੱਸਿਆ ਕਿ ਉਸ ਦੇ ਪਿੰਡ ਵਿੱਚ ਲਗਭਗ ਅੱਠ ਲੋਕ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਵੇਚਦੇ ਹਨ।



