to
ਚੰਡੀਗੜ੍ਹ (ਸੁਰਜੀਤ ਸੁਮਨ)
ਪੰਜਾਬ ਸਰਕਾਰ ਅਤੇ ਸੂਬੇ ਦੇ ਮੁਲਾਜ਼ਮਾਂ ਦਰਮਿਆਨ ਚੱਲ ਰਿਹਾ ਰੇੜਕਾ ਬੁੱਧਵਾਰ ਖਤਮ ਹੋਣ ਵੱਲ ਵਧਿਆ, ਜਦੋਂ ਮੁੱਖ ਸਕੱਤਰ ਕੇ ਏ ਪੀ ਸਿਨਹਾ ਨਾਲ ਇੱਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ ਨੇ ਹੜਤਾਲ ਖਤਮ ਕਰਨ ਦਾ ਰਸਮੀ ਐਲਾਨ ਕੀਤਾ।
ਮੀਟਿੰਗ ਵਿੱਚ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ, ਮਨਜੀਤ ਸਿੰਘ ਰੰਧਾਵਾ, ਮਲਕੀਅਤ ਸਿੰਘ ਔਜਲਾ, ਕੁਲਵੰਤ ਸਿੰਘ, ਅਲਕਾ ਚੋਪੜਾ ਤੇ ਬਲਰਾਜ ਸਿੰਘ ਦਾਊਂ ਅਤੇ ਪੈਨਸ਼ਨਰਾਂ ਦੇ ਆਗੂ ਸ਼ਾਮ ਲਾਲ ਸ਼ਰਮਾ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੇ ਛੇਤੀ ਹੀ ਮੁੱਖ ਮੰਤਰੀ ਭਗਵੰਤ ਸਿੰੰਘ ਮਾਨ ਨਾਲ ਗੱਲਬਾਤ ਕਰਾਉਣ ਦਾ ਭਰੋਸਾ ਦਿਵਾਇਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇਕੱਠਿਆਂ ਨਹੀਂ ਚੱਲ ਸਕਦੀਆਂ, ਪਰ ਮੁਲਾਜ਼ਮਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਾਪਦੀ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ। ਮੁਲਾਜ਼ਮ ਆਗੂਆਂ ਨਾਲ ਮੀਟਿੰਗ ‘ਚ ਮੁੱਖ ਸਕੱਤਰ ਮੁਲਾਜ਼ਮਾਂ ਖਿਲਾਫ ਜਾਰੀ ਪੱਤਰ ਵਾਪਸ ਲੈਣ ਲਈ ਸਹਿਮਤ ਹੋਏ, ਜਿਨ੍ਹਾਂ ‘ਚ ਹੜਤਾਲੀ ਮੁਲਾਜ਼ਮਾਂ ਨੂੰ ਦਿੱਤੇ ‘ਕਾਰਨ ਦੱਸੋ ਨੋਟਿਸ’ ਅਤੇ ਦੂਸਰਾ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਬਾਰੇ ਜਾਰੀ ਪੱਤਰ ਸ਼ਾਮਲ ਹਨ।
ਮੁੱਖ ਸਕੱਤਰ ਨੇ ਮੁਲਾਜ਼ਮ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਵੀ ਦਿਵਾਇਆ। ਸਾਂਝਾ ਮੁਲਾਜ਼ਮ ਮੰਚ ਵੱਲੋਂ ਮੰਗਲਵਾਰ ਕਲਮ ਛੋੜ ਹੜਤਾਲ ਨੂੰ 11 ਸਤੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਸੀ।