ਹਰਗੋਬਿੰਦ ਕੌਰ ਬਹਾਲ

0
9

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਨੌਕਰੀ ਤੋਂ ਬਰਖ਼ਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਕਾਲਾ ਸਿੰਘ ਵਿੱਚ ਆਂਗਣਵਾੜੀ ਵਰਕਰ ਵਜੋਂ ਤਾਇਨਾਤ ਰਹੀ ਹਰਗੋਬਿੰਦ ਕੌਰ ਨੂੰ ਨੌਕਰੀ ‘ਤੇ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹਰਗੋਬਿੰਦ ਕੌਰ ਨੂੰ ਲੋਕ ਸਭਾ ਚੋਣਾਂ ਸਮੇਂ ਚੋਣ ਜ਼ਾਬਤੇ ਦੌਰਾਨ ਸਿਆਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਅਤੇ ਵੱਧ ਛੁੱਟੀਆਂ ਲੈਣ ਦੇ ਦੋਸ਼ਾਂ ਤਹਿਤ 19 ਜੂਨ 2024 ਨੂੰ ਮੁਅੱਤਲ ਕੀਤਾ ਗਿਆ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਪਟੀਸ਼ਨਰ ਹਰਗੋਬਿੰਦ ਕੌਰ ਨੂੰ ਨੌਕਰੀ ‘ਤੇ ਬਹਾਲ ਕਰਕੇ ਸਾਰੇ ਬਕਾਇਆ ਲਾਭ 6 ਫ਼ੀਸਦੀ ਵਿਆਜ ਸਮੇਤ 8 ਹਫ਼ਤਿਆਂ ਦੇ ਅੰਦਰ ਜਾਰੀ ਕੀਤੇ ਜਾਣ।