ਜਲੰਧਰ (ਨ ਜ਼ ਸ)-ਲੁਧਿਆਣਾ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੇ ਵਿਰੋਧ ਵਿੱਚ ਵੀਰਵਾਰ ਅੰਬੇਡਕਰਵਾਦੀ, ਦਲਿਤ, ਧਾਰਮਕ ਅਤੇ ਸਮਾਜਕ ਜਥੇਬੰਦੀਆਂ ਦੇ ਬੰਦ ਦੇ ਸੱਦੇ ‘ਤੇ ਜਲੰਧਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਕਈ ਇਲਾਕਿਆਂ ਦੀਆਂ ਸੜਕਾਂ ‘ਤੇ ਸੁੰਨਸਾਨ ਰਹੀ। ਇਸ ਦੌਰਾਨ ਬਸਪਾ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਵੀ ਜ਼ਿਲ੍ਹੇ ਅੰਦਰ ਧਰਨੇ-ਪ੍ਰਦਰਸ਼ਨ ਕੀਤੇ ਗਏ।





