ਖਡੂਰ ਸਾਹਿਬ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

0
6

ਖਡੂਰ ਸਾਹਿਬ : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਦਿਵਸ ‘ਤੇ ਲੱਗਦੇ ਮੇਲੇ ਮੌਕੇ ਇੱਕ ਅਕਤੂਬਰ ਨੂੰ ਵਿਸ਼ਾਲ ਕਾਨਫਰੰਸ ਅਤੇ ਨਾਟਕ ਮੇਲਾ ਕੀਤਾ ਜਾਵੇਗਾ।ਇਸ ਕਾਨਫਰੰਸ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਨਵਾਂ ਜ਼ਮਾਨਾ ਅਖਬਾਰ ਦੇ ਸਕੱਤਰ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਪਿਰਥੀਪਾਲ ਸਿੰਘ ਮਾੜੀਮੇਘਾ ਤੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਹੇਸ਼ਰੀ ਤੇ ਹੋਰ ਆਗੂ ਸੰਬੋਧਨ ਕਰਨ ਲਈ ਪੁੱਜ ਰਹੇ ਹਨ।
ਬਲਾਕ ਸਕੱਤਰ ਕਾਮਰੇਡ ਬਲਜੀਤ ਸਿੰਘ ਫਤਿਆਬਾਦ ਨੇ ਕਿਹਾ ਕਿ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ।ਤਿਆਰੀਆਂ ਸੰਬੰਧੀ ਇਲਾਕੇ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਉਨ੍ਹਾ ਤੋਂ ਇਲਾਵਾ ਜ਼ਿਲ੍ਹਾ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਕਿਸਾਨ ਆਗੂ ਬਲਦੇਵ ਸਿੰਘ ਧੂੰਦਾ, ਦਰਸ਼ਨ ਸਿੰਘ ਬਿਹਾਰੀਪੁਰ, ਭਗਵੰਤ ਸਿੰਘ ਵੇਈਂਪੂੰਈਂ, ਘੁੱਕ ਸਿੰਘ ਵੇਂਈਂਪੂੰਈਂ, ਸੁਖਦੇਵ ਸਿੰਘ ਭਲਾਈਪੁਰ, ਜਤਿੰਦਰ ਕਮਾਰ ਮੁਗਲਾਣੀ, ਜਗਤਾਰ ਸਿੰਘ ਖਡੂਰ ਸਾਹਿਬ, ਜਸਵੰਤ ਸਿੰਘ ਖਡੂਰ ਸਾਹਿਬ, ਚਰਨ ਸਿੰਘ ਜਲਾਲਾਬਾਦ, ਗੁਰਚਰਨ ਸਿੰਘ ਕੰਡਾ ਤੇ ਜਗੀਰ ਸਿੰਘ ਭਰੋਵਾਲ ਅਤੇ ਹੋਰ ਸਾਥੀ ਵੀ ਹਾਜ਼ਰ ਸਨ।