ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ 28 ਨੂੰ ਭਗਤ ਸਿੰਘ ਦਾ ਜਨਮ ਦਿਨ ਮੋਗੇ ਮਨਾਉਣ ਦਾ ਐਲਾਨ

0
6

ਮੋਗਾ
(ਇਕਬਾਲ ਸਿੰਘ ਖਹਿਰਾ)
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਇਕਾਈਆਂ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖ਼ੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ ਅਤੇ ਸੀ ਪੀ ਆਈ ਜ਼ਿਲ੍ਹਾ ਮੋਗਾ ਦੇ ਜਿਲ੍ਹਾ ਸਕੱਤਰ ਕੁਲਦੀਪ ਭੋਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਗੰਭੀਰਤਾ ਨਾਲ ਚਰਚਾ ਕਰਨ ਉਪਰੰਤ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਸੁਖਵਿੰਦਰ ਕੁਮਾਰ ਮਲੋਟ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰਮਗੁਣੀ ਭਗਤ ਸਿੰਘ ਦਾ ਜਨਮ ਦਿਨ ਨੌਜਵਾਨਾਂ, ਵਿਦਿਆਰਥੀਆਂ ਵੱਲੋਂ ਪੂਰੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮੋਗਾ ਵਿਖੇ ਮਨਾਇਆ ਜਾਵੇਗਾ। ਇਸ ਦਿਨ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਵੱਡੀ ਗਿਣਤੀ ਵਿੱਚ ਬਾਵਰਦੀ ਬਨੇਗਾ ਵਲੰਟੀਅਰਾਂ ਵੱਲੋਂ ਸੰਮੇਲਨ ਕਰਨ ਉਪਰੰਤ ਮੋਗੇ ਦੇ ਬਾਜ਼ਾਰਾਂ ਵਿੱਚ ਵਿਸ਼ਾਲ ਬਨੇਗਾ ਪ੍ਰਾਪਤੀ ਵਲੰਟੀਅਰ ਮਾਰਚ ਵੀ ਕੀਤਾ ਜਾਵੇਗਾ।
ਆਗੂਆਂ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸੰਬੰਧੀ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਿਆਰੀਆਂ ਆਰੰਭ ਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਜਾਣਕਾਰੀ ਦਿੱਤੀ ਕਿ ਇਸ ਦਿਨ ਦੀਆਂ ਤਿਆਰੀਆਂ ਵਜੋਂ ਵੱਖ-ਵੱਖ ਸ਼ਹਿਰਾਂ, ਕਸਬਿਆਂ ਪਿੰਡਾਂ ਅਤੇ ਗਲੀ-ਮੁਹੱਲਿਆਂ ਅਤੇ ਸਕੂਲਾਂ-ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਭਗਤ ਸਿੰਘ ਦੀ ਵਿਚਾਰਾਧਾਰਾ ‘ਤੇ ਸੈਮੀਨਾਰ ਵਗੈਰਾ ਕੀਤੇ ਜਾਣਗੇ ਅਤੇ ਨੌਜਵਾਨਾਂ ਦੀ ਮੁੱਖ ਮੰਗ ਰੁਜ਼ਗਾਰ ਪ੍ਰਾਪਤੀ ਲਈ ਲਾਮਬੰਧ ਕੀਤਾ ਜਾਵੇਗਾ।
ਹੋਰਨਾਂ ਤੋਂ ਇਲਾਵਾ ਸ਼ੁਬੇਗ ਝੰਗੜ ਭੈਣੀ, ਇੰਦਰਜੀਤ ਦੀਨਾ, ਸਟਾਲਿਨ ਲਮੋਚੜ, ਬੋਹੜ ਬੁੱਟਰ, ਪਰਮਿੰਦਰ ਰਹਿਮੇਸ਼ਾਹ, ਨਵਜੋਤ ਕੌਰ, ਗੁਰਦਿੱਤ ਦੀਨਾ, ਗੁਰਦਿਆਲ ਢਾਬਾਂ, ਕੁਲਦੀਪ ਬਖੂਸ਼ਾਹ, ਸਵਰਾਜ ਖੋਸਾ, ਜਸ਼ਨ ਸਿੰਘ ਮਲੋਟ, ਜਬਰਜੰਗ ਮਹੇਸਰੀ ਅਤੇ ਲਖਵੀਰ ਸਿੰਘ ਮਹੇਸਰੀ ਵੀ ਹਾਜ਼ਰ ਸਨ।