ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਸੀ ਐੱਮ ਡੀ ਡਾ. ਬਸੰਤ ਗਰਗ ਨੂੰ ਹਟਾ ਕੇ ਉਨ੍ਹਾ ਦੀ ਜਗ੍ਹਾ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਲਾ ਦਿੱਤਾ ਹੈ। ਗੁਰਕੀਰਤ ਕਿਰਪਾਲ ਸਿੰਘ ਕੋਲ ਪਹਿਲਾਂ ਤੋਂ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਹੁਣ ਡਾ. ਬਸੰਤ ਗਰਗ ਨੂੰ ਸੌਂਪ ਦਿੱਤੇ ਗਏ ਹਨ। ਸੂਬੇ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਭਾਰੀ ਘਾਟ ਨੂੰ ਦੇਖਦਿਆਂ ਬਿਜਲੀ ਵਿਭਾਗ ਨੂੰ ਮੁੜ ਲੀਹ ‘ਤੇ ਲਿਆਉਣਾ ਗੁਰਕੀਰਤ ਲਈ ਇੱਕ ਵੱਡੀ ਚੁਣੌਤੀ ਹੋਵੇਗਾ। ਬਿਜਲੀ ਵਿਭਾਗ ਦੇ ਮੁਖੀ ਵਿੱਚ ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ ਪੂਰੀ ਬਿਜਲੀ ਨਾ ਮਿਲਣ ਕਰਕੇ ਕਿਸਾਨ ਤੇ ਉਦਯੋਗਪਤੀ ਪ੍ਰੇਸ਼ਾਨ ਹਨ।





