ਲੁਧਿਆਣਾ (ਰੈਕਟਰ ਕਥੂਰੀਆ)
ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਕਿਹਾ ਕਿ 15 ਸਤੰਬਰ ਤੋਂ ਕੱਟ ਲੱਗਣੇ ਬੰਦ ਹੋ ਜਾਣਗੇ। ਉਨ੍ਹਾ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟ ਵੀ ਠੀਕ ਕਰਵਾ ਲਏ ਹਨ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ। ਕਿਸਾਨਾਂ ਨੂੰ ਹੁਣ 8 ਘੰਟੇ ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਮਿਲੇਗੀ। ਉਨ੍ਹਾ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ 3,500 ਮੈਗਾਵਾਟ ਦਾ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਪਾਰ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਇਸ ਸਮੇਂ ਵੱਖ-ਵੱਖ ਸਰੋਤਾਂ ਤੋਂ ਬਿਜਲੀ ਉਤਪਾਦਨ ਕਰਵਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਕੁੱਲ ਉਤਪਾਦਨ 5,743 ਮੈਗਾਵਾਟ ਤੱਕ ਹੀ ਪਹੁੰਚ ਸਕਿਆ ਹੈ। ਮੰਗ ਪੂਰੀ ਕਰਨ ਲਈ ਕੇਂਦਰੀ ਪੂਲ ਉੱਤੇ ਨਿਰਭਰ ਰਹਿਣਾ ਪੈ ਰਿਹਾ ਹੈ।





