ਗੋਲਡੀ ਬਰਾੜ ਦੇ ਨਾਂਅ ‘ਤੇ ਮੰਗੀ 200 ਕਰੋੜ ਦੀ ਫਿਰੌਤੀ

0
8

ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ ਦੇ ਨਾਂਅ ‘ਤੇ 200 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੈਸੇ ਨਾ ਦੇਣ ‘ਤੇ ਔਰਤ ਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿਵਲ ਲਾਈਨਜ਼ ਇਲਾਕੇ ਵਿੱਚ ਰਹਿਣ ਵਾਲੀ ਲੱਗਭੱਗ 50 ਸਾਲਾ ਔਰਤ ਕੋਲ ਜੱਦੀ ਜਾਇਦਾਦ ਹੈ। ਰਾਤ ਕਰੀਬ 10:44 ਵਜੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਉਸ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਅਤੇ ਦਾਅਵਾ ਕੀਤਾ ਕਿ ਉਸ ਕੋਲ ਔਰਤ ਬਾਰੇ ਪੂਰੀ ਜਾਣਕਾਰੀ ਹੈ। ਪਹਿਲਾਂ ਔਰਤ ਨੇ ਧਮਕੀ ਨੂੰ ਨਜ਼ਰਅੰਦਾਜ਼ ਕੀਤਾ, ਪਰ ਜਦੋਂ ਉਸ ਨੂੰ ਦੁਬਾਰਾ ਫੋਨ ਆਇਆ ਤਾਂ ਉਹ ਸਿਵਲ ਲਾਈਨਜ਼ ਪੁਲਸ ਸਟੇਸ਼ਨ ਗਈ।