ਬਠਿੰਡਾ (ਪਰਵਿੰਦਰ ਜੀਤ ਸਿੰਘ) : ਇਥੋਂ ਨੇੜੇ ਪਿੰਡ ਜੈ ਸਿੰਘ ਵਾਲਾ ਵਿੱਚ ਚੋਰੀ ਦੇ ਦੋਸ਼ ਵਿੱਚ ਸੰਗਤ ਪੁਲਸ ਸਟੇਸ਼ਨ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ 26 ਸਾਲਾ ਦਲੇਰ ਸਿੰਘ ਮੰਗਲਵਾਰ ਸ਼ਾਮ ਨੂੰ ਪੁਲਸ ਰਿਮਾਂਡ ਦੌਰਾਨ ਅਚਾਨਕ ਬਿਮਾਰ ਹੋ ਗਿਆ। ਸਟੇਸ਼ਨ ਤੋਂ ਪੁਲਿਸ ਉਸ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਸੰਗਤ ਲੈ ਗਈ, ਜਿੱਥੇ ਸਟਾਫ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਦੋਂ ਪੁਲਸ ਨੌਜਵਾਨ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਿਤਾ ਬਖਸ਼ੀਸ਼ ਸਿੰਘ ਨੇ ਦੋਸ਼ ਲਗਾਇਆ ਕਿ ਪੁਲਸ ਨੇ ਰਿਮਾਂਡ ਦੌਰਾਨ ਉਸ ਦੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਡੀ ਐਸ ਪੀ ਦਿਹਾਤੀ ਹਰਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਪੁਲਸ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ




