ਥਾਈਲੈਂਡ ‘ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਦੀ ਕੁੱਟਮਾਰ

0
8

ਚੰਡੀਗੜ੍ਹ : ਥਾਈਲੈਂਡ ਤੋਂ ਇੱਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਏਨਾ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਵੀ ਉਤਾਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ‘ਤੇ ਲੋਕਾਂ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਵਾਇਰਲ ਹੋ ਰਹੀਆਂ ਰਿਪੋਰਟਾਂ ਅਤੇ ਦਾਅਵਿਆਂ ਅਨੁਸਾਰ ਇਹ ਘਟਨਾ ਬਜ਼ੁਰਗ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਵਾਪਰੀ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਕੇ ‘ਤੇ ਮੌਜੂਦ ਔਰਤਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਹੱਥੋਪਾਈ ਸ਼ੁਰੂ ਹੋ ਗਈ। ਸਥਾਨਕ ਪ੍ਰਸ਼ਾਸਨ ਜਾਂ ਪੁਲਸ ਵੱਲੋਂ ਇਸ ਮਾਮਲੇ ‘ਚ ਕੋਈ ਬਿਆਨ ਸਾਹਮਣੇ ਨਹੀਂ ਆਇਆ।