ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਣੇ ‘ਆਪ’ ‘ਚ

0
6

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾ ਦੇ ਨਾਲ ਉਨ੍ਹਾ ਦੇ ਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵੀ ਰਸਮੀ ਤੌਰ ‘ਤੇ ‘ਆਪ’ ਦਾ ਪੱਲਾ ਫੜ ਲਿਆ ਹੈ।
ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਘੁੰਮਣ ਨੇ ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾ ਛੱਜਲਵੱਡੀ ਪਰਵਾਰ ਨੂੰ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸਿਆਸੀ ਹਲਕਿਆਂ ਵਿੱਚ ਇਸ ਘਟਨਾ ਨੂੰ ‘ਆਪ’ ਲਈ ਹਲਕਾ ਬਾਬਾ ਬਕਾਲਾ ਵਿੱਚ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।