ਨਿਰੰਜਨ ਸਿੰਘ ਨੇ ਚਾਰ ਦਿਨਾਂ ਬਾਅਦ ਹੀ ਫਤਿਹ ਬੁਲਾ’ਤੀ

0
6

ਚੰਡੀਗੜ੍ਹ (ਨ ਜ਼ ਸ)-ਈ ਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਐਤਵਾਰ ਅਲਵਿਦਾ ਆਖ ਦਿੱਤੀ | 23 ਸਤੰਬਰ ਉਨ੍ਹਾ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ ਸੀ | ਨਿਰੰਜਨ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ”ਮੈਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਭਿ੍ਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ‘ਤੇ ਇਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ, ਪ੍ਰੰਤੂ ਕੁਝ ਅਜਿਹੇ ਮਤਭੇਦ ਹਨ ਜਿਨ੍ਹਾਂ ‘ਤੇ ਮੈਂ ਸਮਝੌਤਾ ਨਹੀਂ ਕਰ ਸਕਦਾ | ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤੀ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ |” ਇਸਦੇ ਨਾਲ ਹੀ ਉਨ੍ਹਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ |