‘ਨਵਾਂ ਜ਼ਮਾਨਾ’ ‘ਚ ਭਗਤ ਸਿੰਘ ਦਾ ਜਨਮ ਦਿਨ ਮਨਾਇਆ

0
5

ਜਲੰਧਰ : ਆਜ਼ਾਦੀ ਸੰਗਰਾਮ ਦੇ ਕੌਮੀ ਸ਼ਹੀਦ, ਨÏਜਵਾਨਾਂ ਦੇ ਰਾਹ-ਦਸੇਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਅਦਾਰਾ ‘ਨਵਾਂ ਜ਼ਮਾਨਾ’ ਵੱਲੋਂ ਮਨਾਇਆ ਗਿਆ¢ਇਸ ਮੌਕੇ ਅਰਜਨ ਸਿੰਘ ਗੜਗੱਜ ਫਾਊਾਡੇਸ਼ਨ ਦੇ ਸਕੱਤਰ ਪਿਰਥੀਪਾਲ ਸਿੰਘ ਮਾੜੀਮੇਘਾ ਤੇ ਮੈਨੇਜਰ ਗੁਰਮੀਤ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ¢
ਮਾੜੀਮੇਘਾ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ, ਸੰਘਰਸ਼, ਦੇਸ਼ ਅਤੇ ਸਮਾਜ ਪ੍ਰਤੀ ਉਨ੍ਹਾ ਦੀ ਸੋਚ ਅਤੇ ਕੁਰਬਾਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ¢ਉਨ੍ਹਾ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਦਾ ਰਾਹ ਚੁਣਿਆ ਅਤੇ ਆਪਣੀ ਜ਼ਿੰਦਗੀ ਕÏਮ ਦੇ ਲੇਖੇ ਲਾ ਦਿੱਤੀ¢ਇਨਕਲਾਬੀ ਵਿਚਾਰ ਪੇਸ਼ ਕਰਦਿਆਂ ਉਹਨਾ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਇਤਿਹਾਸਕ ਸ਼ਖ਼ਸੀਅਤ ਹੀ ਨਹੀਂ, ਸਗੋਂ ਨÏਜਵਾਨ ਪੀੜ੍ਹੀ ਲਈ ਵਿਚਾਰਾਂ, ਹਿੰਮਤ, ਕੁਰਬਾਨੀ ਅਤੇ ਦੇਸ਼-ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਸਨ¢ਗੁਰਮੀਤ ਨੇ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਦਿੱਤੀ ਜਾ ਸਕਦੀ ਹੈ, ਜੇਕਰ ਅਸੀਂ ਉਨ੍ਹਾ ਦੇ ਵਿਚਾਰਾਂ ਨੂੰ ਸਮਝੀਏ ਅਤੇ ਸਮਾਜ ਵਿੱਚ ਬਰਾਬਰੀ, ਇਨਸਾਫ਼ ਅਤੇ ਲੋਕ-ਹਿੱਤ ਲਈ ਆਪਣੀ ਜ਼ਿੰਮੇਵਾਰੀ ਨਿਭਾਈਏ¢ਇਸ ਦੌਰਾਨ ‘ਨਵਾਂ ਜ਼ਮਾਨਾ’ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ |