ਲੁਧਿਆਣਾ (ਰੈਕਟਰ ਕਥੂਰੀਆ)
ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਜਤਿੰਦਰ ਪਨੂੰ ਦੀ ਕਿਤਾਬ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਲੋਕ ਅਰਪਣ ਕੀਤੀ ਗਈ¢ਸਮਾਗਮ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜÏਹਲ ਨੇ ਕੀਤੀ¢
ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਵਿਧੀਵਤ ਤਰੀਕੇ ਨਾਲ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਸਮਾਗਮ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ¢ਉਨ੍ਹਾ ਕਿਹਾ ਕਿ ਕਿਤਾਬ ਲੋਕ ਅਰਪਣ ਕਰਨ ਤੋਂ ਪਹਿਲਾਂ ਕਿਤਾਬ ਪੜ੍ਹੀ ਹੋਈ ਜਾਂ ਲੇਖਕ ਪੜਿ੍ਹਆ ਹੋਇਆ ਹੋਣਾ ਚਾਹੀਦਾ ਹੈ¢ਅਸੀਂ ਲੇਖਕ ਨੂੰ ਚੰਗੀ ਤਰ੍ਹਾਂ ਜਾਣਦੇ ਵੀ ਹਾਂ ਤੇ ਪੜਿ੍ਹਆ ਹੋਇਆ ਵੀ ਹੈ¢ਸੰਘ ਦੇ ਜਨਰਲ ਸਕੱਤਰ ਜਸਵੀਰ ਝੱਜ ਨੇ ਕਿਹਾ ਕਿ ਜਤਿੰਦਰ ਪਨੂੰ ਉੱਘੇ ਪੱਤਰਕਾਰ ਹੀ ਨਹੀਂ, ਖੋਜੀ ਲੇਖਕ ਵੀ ਹਨ¢ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਜਤਿੰਦਰ ਪਨੂੰ ਅਤੇ ਕਿਤਾਬ ਦੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਇਹ ਵੱਡ-ਆਕਾਰੀ ਕਿਤਾਬ ਹੀ ਨਹੀਂ, ਸਗੋਂ ਇਕ ਵਡਮੁੱਲਾ ਦਸਤਾਵੇਜ਼ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਜਾਂ ਆਪਣਾ ਯੋਗਦਾਨ ਪਾਉਣ ਵਾਲੀਆਂ ਉੱਚ ਸ਼ਖ਼ਸੀਅਤਾਂ ਦਾ ਇਤਿਹਾਸ ਦਰਜ ਹੈ¢
ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਜÏਹਲ ਨੇ ਕਿਹਾ ਕਿ ਜਤਿੰਦਰ ਪਨੂੰ ਨੇ ਅਜੇ ਤਾਂ ਇਸ ਕਿਤਾਬ ਵਿਚ ਸੰਖੇਪ ਸਾਰ ਹੀ ਲਿਖਿਆ ਹੈ, ਜੇ ਘਟਨਾਵਾਂ ਤੇ ਵਿਅਕਤੀਆਂ ਨੂੰ ਵਿਸਥਾਰ ਦਿੱਤਾ ਹੁੰਦਾ ਤਾਂ ਇਸ ਕਿਤਾਬ ਦਾ ਆਕਾਰ ਬਹੁਤ ਵੱਡਾ ਹੋਣਾ ਸੀ¢ਇਸ ਕਿਤਾਬ ਵਿੱਚੋਂ ਆਮ ਲੋਕਾਂ ਅਤੇ ਸਰਕਾਰੀ ਅਫ਼ਸਰਾਂ ਨੂੰ ਭਰਪੂਰ ਜਾਣਕਾਰੀ ਮਿਲੇਗੀ¢
ਕਿਤਾਬ ਦੇ ਲੇਖਕ ਜਤਿੰਦਰ ਪਨੂੰ ਨੇ ਕਿਹਾ, ‘ਮੈਂ ਕਦੇ ਸੋਚਿਆ ਨਹੀਂ ਸੀ ਕਿ ਪੱਤਰਕਾਰ ਬਣਾਂਗਾ¢ਇਸ ਕਿਤਾਬ ਨੂੰ ਲਿਖਣ ਦਾ ਕਾਰਨ ਹੈ ਕਿ ਅਸੀਂ ਪਿਛੋਕੜ ਭੁੱਲਦੇ ਜਾਂਦੇ ਹਾਂ¢ਪਹਿਲਾਂ ਐੱਮ ਐੱਲ ਏ, ਐੱਮ ਪੀ ਕÏਣ ਸੀ¢ਅਗਲਾ ਆਉਣ ਤੋਂ ਪਹਿਲਾ ਕÏਣ ਸੀ ਪਿਛਲਾ ਭੁੱਲ ਜਾਂਦੇ ਹਾਂ¢ਇਥੋਂ ਤੱਕ ਕਿ ਸਰਕਾਰੀ ਰਿਕਾਰਡਾਂ ਵਿਚ ਵੀ ਉਕਤਾਈਆਂ ਦਰਜ ਸਨ¢ਪਹਿਲੀ ਕੀਤੀ ਹੋਈ ਗਲਤੀ ਨੂੰ ਲਗਾਤਾਰ ਦੁਹਰਾਇਆ ਜਾ ਰਿਹਾ ਹੈ¢ਹੋਰ ਤਾਂ ਹੋਰ ਇਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਮÏਤ ਤੋਂ ਬਾਅਦ ਜ਼ਿਮਨੀ ਚੋਣ ਜਿੱਤਣ ਵਾਲੀ ਉਸ ਦੀ ਪਤਨੀ ਦਾ ਨਾਂਅ ਕਿਤੇ ਵੀ ਦਰਜ ਨਹੀਂ |’ ਅੰਤ ਵਿਚ ਪ੍ਰਗਤੀਸ਼ੀਲ ਲੇਖਕ ਸੰਘ ਦੀ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਪਾਲ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ¢ਇਸ ਮÏਕੇ ਜਨਾਬ ਖ਼ਾਲਿਦ ਹੁਸੈਨ, ਬਲਬੀਰ ਪਰਵਾਨਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਨਿਰਮਲ ਜÏੜਾ, ਡਾ. ਜਸਵਿੰਦਰ ਜੋਧਾ, ਗੁਰਪ੍ਰੀਤ ਸਿੰਘ ਤੂਰ, ਕੇ ਸਾਧੂ ਸਿੰਘ, ਪ੍ਰੋ. ਕਿਸ਼ਨ ਸਿੰਘ, ਡਾ. ਗੁਰਇਕਬਾਲ ਸਿੰਘ, ਤੇਜ ਪ੍ਰਤਾਪ ਸਿੰਘ ਸੰਧੂ, ਰਾਜਦੀਪ ਤੂਰ, ਬਰਜਿੰਦਰ ਕÏਰ ਬਿਸਰਾਓ, ਸੁਰਿੰਦਰ ਦੀਪ, ਹਰਵਿੰਦਰ ਥਰੀਕੇ, ਮਲਕੀਅਤ ਸਿੰਘ ਅÏਲਖ, ਤਰਲੋਚਨ ਝਾਂਡੇ, ਭਗਵਾਨ ਢਿੱਲੋਂ, ਦਲਵੀਰ ਲੁਧਿਆਣਵੀ, ਹਰੀਸ਼ ਮੋਦਗਿੱਲ, ਵਿਜੇ, ਅਸ਼ਵਨੀ ਜੇਤਲੀ ਪ੍ਰੇਮ, ਅਮਨ ਖਟਕੜ, ਡਾ. ਤਰਲੋਚਨ ਸਿੰਘ, ਡਾ. ਦੁਲਚਾ ਸਿੰਘ ਬਰਾੜ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਤੇ ਸਰੋਤੇ ਹਾਜ਼ਰ ਸਨ¢





