ਗੋਇੰਦਵਾਲ/ਖਡੂਰ ਸਾਹਿਬ/ਤਰਨ ਤਾਰਨ (ਕਾਬਲ ਸਿੰਘ ਮੱਲ੍ਹੀ/ਸਰਬਜੀਤ ਸਿੰਘ ਸੰਧਾ/ਪਿ੍ਤਪਾਲ ਸਿੰਘ)
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵੀਰਵਾਰ ਨੂੰ ਗੋਇੰਦਵਾਲ ਸਾਹਿਬ (ਤਰਨ ਤਾਰਨ) ਵਿਖੇ ਇੱਕ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਏ | ਮੁੱਖ ਮੰਤਰੀ ਨੇ ਇਸ ਯੋਜਨਾ ਤਹਿਤ ਪੰਜਾਬ ਦੀਆਂ ਲਗਭਗ 37 ਲੱਖ ਅÏਰਤਾਂ ਦੇ ਖਾਤਿਆਂ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਦੀਆਂ ਕਿਸ਼ਤਾਂ ਜਾਰੀ ਕੀਤੀਆਂ | ਜਨਰਲ ਵਰਗ ਦੀਆਂ ਯੋਗ ਅÏਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਪ੍ਰਾਪਤ ਹੋਏ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਯੋਗ ਅÏਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਪ੍ਰਾਪਤ ਹੋਏ | ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤਰਨ ਤਾਰਨ ਦੀ ਪਵਿੱਤਰ ਧਰਤੀ ਗੋਇੰਦਵਾਲ ਸਾਹਿਬ ਨੂੰ ਇਸ ਪ੍ਰੋਗਰਾਮ ਲਈ ਚੁਣਿਆ ਗਿਆ ਹੈ | ਸਰਕਾਰ ਦਾ ਕੰਮ ਲੋਕਾਂ ਤੋਂ ਟੈਕਸ ਇਕੱਠਾ ਕਰਨਾ ਅਤੇ ਉਹ ਪੈਸਾ ਵੱਖ-ਵੱਖ ਤਰੀਕਿਆਂ ਨਾਲ ਉਨ੍ਹਾਂ ਨੂੰ ਵਾਪਸ ਕਰਨਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਲਾਭ ਦੇਣ ਲਈ ਵੱਖ-ਵੱਖ ਪੱਧਰਾਂ ‘ਤੇ ਕੰਮ ਕਰ ਰਹੀ ਹੈ | ਭਾਵੇਂ ਇਹ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਹੋਵੇ, ਮੁਫ਼ਤ ਬਿਜਲੀ ਦੀ ਸਪਲਾਈ ਹੋਵੇ ਜਾਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣਾ ਹੋਵੇ, ਸਰਕਾਰ ਦਾ ਟੀਚਾ ਲੋਕਾਂ ਨੂੰ ਲਾਭ ਪ੍ਰਦਾਨ ਕਰਨਾ ਹੈ | ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦਾ ਉਦੇਸ਼ ਸਿੱਧੇ ਤੌਰ ‘ਤੇ ਲੋਕਾਂ ਨੂੰ ਲਾਭ ਪਹੁੰਚਾਉਣਾ ਹੈ |
ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਅਮਿਤ ਸ਼ਾਹ ਨੇ ਜਲੰਧਰ ਵਿੱਚ ਆਪਣੇ ਪੂਰੇ ਭਾਸ਼ਣ ਦÏਰਾਨ ਮੈਨੂੰ ਨਿਸ਼ਾਨਾ ਬਣਾਇਆ ਜਦ ਕਿ ਪੰਜਾਬ ਸਰਕਾਰ, ਦੇਸ਼ ਦੀ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੀ ਸਰਕਾਰ ਹੈ ਅਤੇ ਹਰ ਖੇਤਰ ਵਿੱਚ ਮੋਹਰੀ ਹੈ¢ਉਨ੍ਹਾਂ ਕਿਹਾ, ”ਜੇ ਵਿਰੋਧੀ ਪਾਰਟੀਆਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਉਹ ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਅÏਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹੋਰ ਜਨਤਕ ਭਲਾਈ ਸਕੀਮਾਂ ਬੰਦ ਕਰ ਦੇਣਗੀਆਂ |” ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਪਹਿਲੀ ਕਿਸ਼ਤ, ਤਿੰਨ ਮਹੀਨਿਆਂ ਦੀ ਰਕਮ ਜੁਲਾਈ 2026 ਵਿੱਚ ਜਾਰੀ ਕੀਤੀ ਗਈ ਸੀ | ਜਨਰਲ ਸ਼੍ਰੇਣੀ ਦੀਆਂ ਅÏਰਤਾਂ ਨੂੰ 3,000 ਅਤੇ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਨੂੰ 4,500 ਮਿਲੇ ਸਨ | ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੇ ਆਪਣੇ ਬਜਟ ਵਿੱਚ ਇਸ ਯੋਜਨਾ ਲਈ 9300 ਕਰੋੜ ਰੁਪਏ ਅਲਾਟ ਕੀਤੇ ਹਨ | ਸਰਕਾਰ ਦਾ ਅਨੁਮਾਨ ਹੈ ਕਿ ਲਗਭਗ 97 ਫੀਸਦੀ ਅÏਰਤਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣਗੀਆਂ | ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੇ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਅÏਰਤਾਂ ਦੇ ਚਿਹਰਿਆਂ ‘ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚੱਲਦਿਆਂ ਸੂਬੇ ਭਰ ਦੀਆਂ ਅÏਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰੇ ਮਾਰ ਰਹੀਆਂ ਹਨ¢





