ਚੰਡੀਗੜ੍ਹ (ਗੁਰਜੀਤ ਬਿੱਲਾ)
ਐਸ ਆਈ ਆਰ ਬਹਾਨੇ ਲੋਕਤੰਤਰ ਦਾ ਕਤਲ ਕਰ ਕੇ ਆਪਣੇ ਆਕਾਵਾਂ ਦੀ ਜੀ ਹਜ਼ੂਰੀ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ, ਕਿਉਂਕਿ ਇਸ ਅਧਿਕਾਰੀ ਨੇ ਨਾ ਸਿਰਫ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕੀਤੀ ਹੈ, ਸਗੋਂ ਇੱਕ ਤਰੀਕੇ ਨਾਲ ਦੇਸ਼ ਨੂੰ ਇੱਕ ਵਾਰ ਫਿਰ ਦੁਫਾੜ ਕਰਨ ਲਈ ਸਾਜ਼ਿਸ਼ ਰਚੀ ਹੈ¢ਉਕਤ ਵਿਚਾਰਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਤੇ ਸੀ ਪੀ ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਸੈਕਟਰ 30 ਵਿਚ ਚੋਣ ਕਮਿਸ਼ਨ ਖਿਲਾਫ ਕੱਢੇ ਵਿਸ਼ਾਲ ਰੋਸ ਮਾਰਚ ਦÏਰਾਨ ਕੀਤਾ ਗਿਆ¢ਇਸ ਰੋਸ ਮਾਰਚ ਵਿੱਚ ਸੀ ਪੀ ਆਈ ਦੇ ਕÏਮੀ ਸਕੱਤਰ ਬੰਤ ਸਿੰਘ ਬਰਾੜ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟਰ ਡਾਕਟਰ ਸੁਖਦੇਵ ਸਿੰਘ ਸਿਰਸਾ, ਸੀ ਪੀ ਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਤੇ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਵੀ ਸ਼ਾਮਲ ਰਹੇ¢
ਮਾਰਚ ਦÏਰਾਨ ਚੋਣ ਕਮਿਸ਼ਨ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ¢ ਦੋਹਾਂ ਆਗੂਆਂ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੇ ਐਸ ਆਈ ਆਰ ਬਹਾਨੇ 13 ਕਰੋੜ ਵੋਟਰਾਂ ਦੀ ਵੋਟ ਕੱਟ ਕੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ¢ਉਸ ਖਿਲਾਫ ਦੇਸ਼ਧ੍ਰੋਹ ਦਾ ਪਰਚਾ ਦਰਜ ਕਰ ਕੇ ਉਸ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਦਿਆਂ ਗਿ੍ਫਤਾਰ ਕੀਤਾ ਜਾਣਾ ਚਾਹੀਦਾ ਹੈ¢ਉਨ੍ਹਾਂ ਕਿਹਾ ਕਿ ਕੇਂਦਰੀ ਚੋਣ ਕਮਿਸ਼ਨ, ਜਿਸ ਨੇ ਹਰ ਕਮਜ਼ੋਰ ਧਿਰ ਦੀ ਗੱਲ ਸੁਣਨੀ ਹੁੰਦੀ ਹੈ, ਕੇਂਦਰ ਸਰਕਾਰ ਦੇ ਗੁਲਾਮ ਵਾਂਗ ਵਿਵਹਾਰ ਕਰ ਰਿਹਾ ਹੈ¢ਉਨ੍ਹਾਂ ਕਿਹਾ ਕਿ ਇੱਕ ਯੋਜਨਾ ਤਹਿਤ ਇੱਕ ਖਾਸ ਵਿਚਾਰਧਾਰਾ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਤੇ ਫਿਰ ਰÏਲਾ ਪਾਉਣ ਉਤੇ ਉਨ੍ਹਾਂ ਨੂੰ ਦਸਤਾਵੇਜ਼ ਉਪਲਬਧ ਕਰਵਾ ਕੇ ਵੋਟ ਬਹਾਲ ਕਰਨ ਲਈ ਕਿਹਾ ਜਾ ਰਿਹਾ ਹੈ ਜਦਕਿ ਸਾਧਾਰਨ ਵੋਟਰ ਜੋ ਰੋਜ਼ੀ -ਰੋਟੀ ਤੱਕ ਸੀਮਤ ਹੈ, ਉਹ ਦਸਤਾਵੇਜ਼ਾਂ ਨੂੰ ਉਪਲਬਧ ਹੀ ਨਹੀਂ ਕਰਵਾ ਸਕਦਾ¢ਇਸ ਤਰ੍ਹਾਂ ਉਹ ਵੋਟ ਪ੍ਰੀਕਿਰਿਆ ਤੋਂ ਬਾਹਰ ਹੋ ਰਿਹਾ ਹੈ¢ਇਹ ਸਭ ਕੁੱਝ ਇੱਕ ਤਰ੍ਹਾਂ ਨਾਲ ਭਾਜਪਾ ਨੂੰ ਲਾਭ ਪਹੁੰਚਾਉਣ ਲਈ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਭਾਰਤੀ ਚੋਣ ਕਮਿਸ਼ਨ ਦੀ ਨਿਯੁਕਤੀ ਲਈ ਨਿਯਮ ਬਦਲੇ ਗਏ ਤੇ ਫਿਰ ਉਸ ਨੂੰ ਹਰ ਮਾਮਲੇ ਵਿਚ ਜਵਾਬਦੇਹੀ ਤੋਂ ਮੁਕਤ ਕਰ ਦਿੱਤਾ ਗਿਆ¢ਇਸ ਤਰ੍ਹਾਂ ਕਰ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਸਾਰਾ ਚੋਣ ਸਿਸਟਮ ਹੀ ਹੈਕ ਕਰ ਲਿਆ ਹੈ¢ਇਸ ਤੋਂ ਪਹਿਲਾਂ ਵੋਟਿੰਗ ਮਸ਼ੀਨਾਂ ਦਾ ਰਿਕਾਰਡ ਉਪਲਬਧ ਕਰਵਾਉਣ ਤੋਂ ਜਵਾਬ ਦੇ ਕੇ ਵੀ ਭਾਜਪਾ ਨੇ ਆਪਣੇ ਫਾਸ਼ੀਵਾਦੀ ਖਾਸੇ ਨੂੰ ਸਪੱਸ਼ਟ ਕਰ ਦਿੱਤਾ ਹੈ | ਮਾਰਚ ਵਿੱਚ ਚੰਡੀਗੜ੍ਹ ਤੇ ਮੁਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੱਬੀ ਧਿਰ ਦੇ ਸਮਰਥਕਾਂ ਨੇ ਹਿੱਸਾ ਲਿਆ | ਦੋਹਾਂ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਵਾਈ ਨਾਲ ਕੇਂਦਰ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਸਮੂਹ ਲੋਕਤੰਤਰ ਪੱਖੀ ਧਿਰਾਂ ਨੂੰ ਚੋਣ ਕਮਿਸ਼ਨ ਦੀਆਂ ਨਾਕਾਮੀਆਂ ਉਜਾਗਰ ਕਰਨ ਲਈ ਘਰ -ਘਰ ਪਹੁੰਚ ਕੇ ਪ੍ਰਚਾਰ ਕਰਨਾ ਚਾਹੀਦਾ ਤਾਂ ਜੋ ਇਸ ਲੋਕਤੰਤਰ ਵਿਰੋਧੀ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਚਲਦਾ ਕੀਤਾ ਜਾ ਸਕੇ¢





