ਮਾਨ ਵੱਲੋਂ ਸਰਹੱਦੀ ਜ਼ਿਲਿ੍ਹਆਂ ‘ਚ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

0
2

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਸਰਹੱਦੀ ਜ਼ਿਲਿ੍ਹਆਂ ਅੰਮਿ੍ਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ¢ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਾਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦÏਰਾਨ ਲਿਆ ਗਿਆ¢ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ“ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ‘ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਕਾਰਲੇ ਪਾੜੇ ਨੂੰ ਪੂਰਨਾ ਹੈ¢ ਉਨ੍ਹਾਂ ਕਿਹਾ ਹਾਲਾਂ ਕਿ, ਪੰਜਾਬ ਨੇ ਨਸ਼ਿਆਂ ਤੋਂ ਪੀੜਤ ਲੋਕਾਂ ਲਈ ਦਵਾਈਆਂ ਦੀ ਪਹੁੰਚ ਨੂੰ ਵੱਡੇ ਪੱਧਰ ‘ਤੇ ਵਧਾਇਆ ਹੈ, ਪਰ ਇਲਾਜ ਦੇ ਸ਼ੁਰੂਆਤੀ ਮਹੀਨਿਆਂ ਦÏਰਾਨ ਮਰੀਜ਼ਾਂ ਨੂੰ ਇਸ ਨਾਲ ਜੋੜੀ ਰੱਖਣਾ ਅਜੇ ਵੀ ਇੱਕ ਵੱਡੀ ਚੁਣÏਤੀ ਬਣਿਆ ਹੋਇਆ ਹੈ¢”ਮੁੱਖ ਮੰਤਰੀ ਨੇ ਕਿਹਾ ਕਿ “ਦਵਾਈਆਂ ਦੇ ਨਾਲ-ਨਾਲ ਨਸ਼ਾ ਛੱਡ ਰਹੇ ਵਿਅਕਤੀ ਦੀ ਮਾਨਸਿਕ ਅਵਸਥਾ ਨੂੰ ਮਜ਼ਬੂਤ ਕਰਨਾ ਵੀ ਓਨਾ ਹੀ ਅਹਿਮ ਹੈ¢ ਨਸ਼ਾ-ਮੁਕਤੀ ਸਿਰਫ਼ ਡਾਕਟਰੀ ਇਲਾਜ ਤੱਕ ਸੀਮਤ ਨਹੀਂ ਹੈ, ਸਗੋਂ ਇਹ ਜਜ਼ਬਾਤਾਂ ਅਤੇ ਦਿ੍ੜ੍ਹ ਇੱਛਾ ਸ਼ਕਤੀ ਦੀ ਵੀ ਲੜਾਈ ਹੈ¢ ਸੂਬਾ ਸਰਕਾਰ ਨਸ਼ਿਆਂ ਨਾਲ ਲੜ ਰਹੇ ਹਰੇਕ ਵਿਅਕਤੀ ਨੂੰ ਸਨਮਾਨਜਨਕ ਤੇ ਉਸਾਰੂ ਜ਼ਿੰਦਗੀ ਵੱਲ ਲਿਜਾਣ ਅਤੇ ਉਨ੍ਹਾਂ ਦੇ ਮੁਕੰਮਲ ਪੁਨਰਵਾਸ ਲਈ ਵਚਨਬੱਧ ਹੈ¢ਉਨ੍ਹਾਂ ਕਿਹਾ, “ਇਹ ਪਾਇਲਟ ਵੈੱਲਨੈੱਸ ਪ੍ਰੋਗਰਾਮ ਮÏਜੂਦਾ ਡਾਕਟਰੀ ਇਲਾਜ ਦਾ ਪੂਰਕ ਬਣੇਗਾ ਅਤੇ ਮੈਡੀਕਲ ਸਟਾਫ਼ ਦੇ ਸਹਿਯੋਗ ਨਾਲ ਨਾਲੋ-ਨਾਲ ਲਾਗੂ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਰੂਪ-ਰੇਖਾ ਇਸ ਢੰਗ ਨਾਲ ਤਿਆਰ ਕੀਤੀ ਗਈ ਹੈ ਕਿ ਸਿਖਲਾਈ ਪ੍ਰਾਪਤ ਸਥਾਨਕ ਅਮਲਾ ਹÏਲੀ-ਹÏਲੀ ਇਸ ਦੀ ਵਾਗਡੋਰ ਸੰਭਾਲ ਲਵੇਗਾ, ਜਿਸ ਨਾਲ ਬਾਹਰੀ ਸਹਾਇਤਾ ‘ਤੇ ਨਿਰਭਰ ਰਹੇ ਬਿਨਾਂ ਇਸ ਦਾ ਨਿਰੰਤਰ ਸੰਚਾਲਨ ਯਕੀਨੀ ਹੋ ਸਕੇਗਾ¢”ਉਨ੍ਹਾਂ ਅੱਗੇ ਕਿਹਾ ਕਿ “ਇਹ ਪਹਿਲਕਦਮੀ ਨਸ਼ਿਆਂ ਖ਼ਿਲਾਫ਼ ਮਹਿਜ਼ ਕਾਨੂੰਨੀ ਕਾਰਵਾਈ ਤੋਂ ਅੱਗੇ ਵਧ ਕੇ ਪੁਨਰਵਾਸ, ਦੁਬਾਰਾ ਨਸ਼ੇ ਦੀ ਲਤ ਲੱਗਣ ਤੋਂ ਰੋਕਣ, ਭਾਈਚਾਰਕ ਸਾਂਝ ਅਤੇ ਲੰਮੇ ਸਮੇਂ ਦੇ ਸੁਧਾਰ ‘ਤੇ ਵਧੇਰੇ ਜ਼ੋਰ ਦਿੰਦਿਆਂ ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਮਜ਼ਬੂਤੀ ਦੇਵੇਗੀ¢”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ“ਪੰਜਾਬ ਨਸ਼ਿਆਂ ਵਿਰੁੱਧ ਆਪਣੀ ਲੜਾਈ ਹਰ ਸੰਭਵ ਸਾਧਨ ਜਿਵੇਂ ਕਿ ਡਾਕਟਰੀ ਇਲਾਜ, ਕਾਊਾਸਲਿੰਗ, ਪੁਨਰਵਾਸ, ਸਮਾਜਿਕ ਸਹਿਯੋਗ ਅਤੇ ਸਖ਼ਤ ਕਾਨੂੰਨੀ ਕਾਰਵਾਈ ਰਾਹੀਂ ਜਾਰੀ ਰੱਖੇਗਾ¢ ਸਾਡਾ ਮੰਤਵ ਬਿਲਕੁਲ ਸਪੱਸ਼ਟ ਹੈ ਕਿ ਲੋਕਾਂ ਨੂੰ ਇਲਾਜ ਤੱਕ ਸਿਰਫ਼ ਲਿਆਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਇਲਾਜ ਨਾਲ ਜੋੜੀ ਰੱਖਣਾ ਅਤੇ ਸਵੈ-ਮਾਣ ਤੇ ਇੱਜ਼ਤ ਭਰੀ ਤੰਦਰੁਸਤ ਜ਼ਿੰਦਗੀ ਵੱਲ ਵਾਪਸ ਮੋੜਨਾ ਹੈ¢”ਉਨ੍ਹਾਂ ਕਿਹਾ ਕਿ“ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜ ਕੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਦਾ ਲੱਕ ਤੋੜ ਦਿੱਤਾ ਹੈ¢ ਹੁਣ ਅਗਲਾ ਅਹਿਮ ਕਦਮ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪੁਨਰਵਾਸ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਆਪਣਾ ਜੀਵਨ ਸਵੈ-ਮਾਣ ਨਾਲ ਜਿਉਂ ਸਕਣ¢”ਇਸ ਦÏਰਾਨ ਮੁੱਖ ਮੰਤਰੀ ਨੇ ‘ਆਰਟ ਆਫ਼ ਲਿਵਿੰਗ ਫਾਊਾਡੇਸ਼ਨ’ ਨੂੰ ਮਾਨਸਾ ਅਤੇ ਸੰਗਰੂਰ ਜ਼ਿਲਿ੍ਹਆਂ ਵਿੱਚ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਅਤੇ ਸੰਭਾਲ ਲਈ ਵਿਆਪਕ ਰਣਨੀਤੀਆਂ ਉਲੀਕਣ ਹਿੱਤ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਲਈ ਵੀ ਕਿਹਾ¢ ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪਹਿਲਾਂ ਮਾਨਸਾ ਅਤੇ ਸੰਗਰੂਰ ਵਿੱਚ ਲਾਗੂ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਇਸ ਦਾ ਵਿਸਥਾਰ ਪੂਰੇ ਸੂਬੇ ਵਿੱਚ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਇੱਕ-ਇੱਕ ਬੂੰਦ ਬਚਾਉਣੀ ਜ਼ਰੂਰੀ ਹੈ ਤਾਂ ਜੋ ਕੁਦਰਤ ਦੇ ਇਸ ਅਣਮੁੱਲੇ ਤੋਹਫ਼ੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਿਆ ਜਾ ਸਕੇ¢”ਇਸ ਮÏਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ¢’ਆਰਟ ਆਫ਼ ਲਿਵਿੰਗ ਫਾਊਾਡੇਸ਼ਨ’ ਵੱਲੋਂ ਵਿਅਕਤੀ ਵਿਕਾਸ ਕੇਂਦਰ ਇੰਡੀਆ ਦੇ ਚੇਅਰਮੈਨ ਬ੍ਰਹਮਚਾਰੀ ਪ੍ਰਗਿਆ ਚੈਤੰਨਿਆ ਅਤੇ ਹੋਰ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ¢