ਜਲੰਧਰ (ਸਿੁਰੰਦਰ ਕੁਮਾਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ¢ਇਥੇ ਆਪਣੀ ਤਰ੍ਹਾਂ ਦੀ ਪਹਿਲੀ ‘ਐੱਸ ਐੱਚ ਓਜ਼ ਮਿਲਣੀ’ ਦÏਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਸ ਅਧਿਕਾਰੀਆਂ ਨੂੰ ਸਨਮਾਨਤ ਕਰਨ ਲਈ ਕਰਵਾਏ ਸਮਾਗਮ ਦÏਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ¢ਉਨ੍ਹਾ ਪੁਲਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ ‘ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ¢ਉਨ੍ਹਾ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦ ਕਿ ਪੁਲਸ ਫੋਰਸ ਨੂੰ ਜਲਦ ਹੀ 450 ਏ ਐੱਸ ਆਈ ਅਤੇ 3400 ਪੁਲਸ ਜਵਾਨ ਮਿਲਣਗੇ | ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਹਿਲਕਦਮੀ ਹੈ, ਜਿਸ ਰਾਹੀਂ ਮੈਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ ਜੀ ਪੀ ) ਨਾਲ ਮਿਲ ਕੇ ਤੁਹਾਡੇ ਕੰਮਕਾਜ ਦੇ ਹਾਲਾਤ ਨੂੰ ਸਮਝਣ, ਤੁਹਾਡੀਆਂ ਸਮੱਸਿਆਵਾਂ ਸੁਣਨ ਅਤੇ ਤੁਹਾਡੀ ਭਲਾਈ ਲਈ ਕਦਮ ਚੁੱਕਣ ਵਾਸਤੇ ਐੱਸ ਐੱਚ ਓਜ਼ ਨਾਲ ਸਿੱਧਾ ਰਾਬਤਾ ਕਾਇਮ ਕਰ ਰਿਹਾ ਹਾਂ¢ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐੱਸ ਐੱਚ ਓਜ਼ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ, ਕਿਉਂਕਿ ਜ਼ਮੀਨੀ ਪੱਧਰ ‘ਤੇ ਤੁਸੀਂ ਹੀ ਪੁਲਸ ਦਾ ਚਿਹਰਾ ਹੋ¢ਲੋਕ ਆਪਣੀਆਂ ਫਰਿਆਦਾਂ ਲੈ ਕੇ ਤੁਹਾਡੇ ਕੋਲ ਆਉਂਦੇ ਹਨ ਅਤੇ ਇਨਸਾਫ਼, ਸੁਰੱਖਿਆ ਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ¢
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ¢ਉਨ੍ਹਾ ਕਿਹਾ ਲੋਕ ਪੁਲਸ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ | ਮੁੱਖ ਮੰਤਰੀ ਨੇ ਐੱਸ ਐੱਚ ਓਜ਼ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਸ਼ਿਕਾਇਤ ਅਤੇ ਕਾਰਵਾਈ ਨੂੰ ਪੂਰੀ ਜਾਣਕਾਰੀ ਨਾਲ ਗੰਭੀਰਤਾ, ਪੇਸ਼ੇਵਾਰਨਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਨਜਿੱਠਿਆ ਜਾਣਾ ਚਾਹੀਦਾ ਹੈ¢ਤਕਨਾਲੋਜੀ-ਆਧਾਰਤ ਪੁਲਿਸਿੰਗ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਤਕਨਾਲੋਜੀ-ਆਧਾਰਤ ਪੁਲਿਸਿੰਗ ਵੱਲ ਵਧ ਰਿਹਾ ਹੈ, ਜਿਸ ਵਿੱਚ ਏ ਆਈ ਅਧਾਰਤ ਨਿਗਰਾਨੀ ਪ੍ਰਣਾਲੀ ਦੀ ਵਰਤੋਂ ਵੀ ਸ਼ਾਮਲ ਹੈ¢ਮੁੱਖ ਮੰਤਰੀ ਬਣਨ ਤੋਂ ਪਹਿਲਾਂ ਜਦੋਂ ਮੈਂ ਐੱਮ ਪੀ ਵਜੋਂ ਸੇਵਾ ਨਿਭਾ ਰਿਹਾ ਸੀ, ਮੈਂ ਧੂਰੀ, ਸੁਨਾਮ, ਮਲੇਰਕੋਟਲਾ, ਭਦÏੜ, ਮਹਿਲ ਕਲਾਂ, ਬਰਨਾਲਾ ਅਤੇ ਲਹਿਰਾਗਾਗਾ ਦੇ ਪ੍ਰਮੁੱਖ ਸਥਾਨਾਂ ‘ਤੇ ਸੀ ਸੀ ਟੀ ਵੀ ਲਾਉਣ ਦੀ ਪਹਿਲਕਦਮੀ ਕੀਤੀ ਸੀ, ਤਾਂ ਜੋ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਸਕੇ¢ਪੁਲਿਸਿੰਗ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਤਕਨਾਲੋਜੀ ਹੁਣ ਸਾਡੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ¢ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਤੁਹਾਨੂੰ ਵਿਦਿਅਕ ਅਦਾਰਿਆਂ ਦਾ ਦÏਰਾ ਕਰਨਾ ਚਾਹੀਦਾ ਹੈ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨÏਜਵਾਨਾਂ ਨੂੰ ਨਸ਼ਿਆਂ ਦੇ ਭਿਆਨਕ ਸਿੱਟਿਆਂ ਤੋਂ ਬਚਾਇਆ ਜਾ ਸਕੇ¢ਉਨ੍ਹਾ ਕਿਹਾ ਕਿ ਸਾਡਾ ਧਿਆਨ ਨਸ਼ਾ ਛੁਡਾਉਣ, ਮੁੜ-ਵਸੇਬੇ ਅਤੇ ਨਸ਼ੇ ਦੇ ਹਰ ਪੀੜਤ ਨੂੰ ਨਵੇਂ ਸਿਰੇ ਤੋਂ ਜ਼ਿੰਦਗੀ ਸ਼ੁਰੂ ਕਰਨ ਦਾ ਮÏਕਾ ਦੇਣ ‘ਤੇ ਅਧਾਰਤ ਹੈ¢ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਐਨ.ਡੀ.ਪੀ.ਐਸ. ਐਕਟ ਨੂੰ ਹੋਰ ਸਖ਼ਤ ਬਣਾਉਣ ਲਈ ਵੀ ਗੱਲਬਾਤ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ¢ ਪੁਲਸ ਮੁਲਾਜ਼ਮਾਂ ਦੀ ਭਲਾਈ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ¢ ਅਸੀਂ ਕਈ ਅਹਿਮ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਪੁਲਸ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਸਹੂਲਤ ਦੇਣਾ, ਪੈਨਸ਼ਨ ਨਾਲ ਸੰਬੰਧਤ ਬਕਾਇਆ ਮਾਮਲਿਆਂ ਦਾ ਨਿਪਟਾਰੇ ‘ਚ ਤੇਜ਼ੀ ਅਤੇ ਅਪਰਾਧ ਤੇ ਨਸ਼ਿਆਂ ਨਾਲ ਸੰਬੰਧਤ ਮਾਮਲਿਆਂ ਵਿੱਚ ਕਾਰਵਾਈ ਦੀ ਰਫ਼ਤਾਰ ਤੇਜ਼ ਕਰਨਾ ਸ਼ਾਮਲ ਹੈ¢ ਇਸ ਮÏਕੇ ਮੁੱਖ ਸਕੱਤਰ ਕੇ ਏ ਪੀ. ਸਿਨਹਾ, ਡੀ ਜੀ ਪੀ ਗÏਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਮÏਜੂਦ ਸਨ |





