ਐੱਸ ਜੀ ਪੀ ਸੀ ਮੁੱਖ ਸਕੱਤਰ ਦੇ ਓ ਐੱਸ ਡੀ ਤੋਂ ਪੁੱਛਗਿੱਛ

0
10

ਸ੍ਰੀ ਆਨੰਦਪੁਰ ਸਾਹਿਬ : ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸ੍ਰੀ ਆਨੰਦਪੁਰ ਸਾਹਿਬ ਪੁਲਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ| ਡੀ ਐੱਸ ਪੀ ਸ੍ਰੀ ਆਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ 21 ਅਗਸਤ 2026 ਨੂੰ ਐੱਫ.ਆਈ.ਆਰ. ਨੰਬਰ 149 ਦਰਜ ਕੀਤੀ ਗਈ| ਉਹਨਾਂ ਦੱਸਿਆ ਕਿ ਐੱਸ ਜੀ ਪੀ ਸੀ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਤੇ ਇਸ ਵੇਲੇ ਮੁੱਖ ਸਕੱਤਰ ਕੁਲਵੰਤ ਸਿੰਘ ਦੇ ਓ ਐੱਸ ਡੀ ਵਜੋਂ ਤਾਇਨਾਤ ਸਤਬੀਰ ਸਿੰਘ ਤੋਂ ਸਰਾਵਾਂ ਦੇ ਪ੍ਰਬੰਧਾਂ ਅਤੇ ਨਿਯਮਾਂ ਸਬੰਧੀ ਪੁੱਛਗਿੱਛ ਕੀਤੀ ਗਈ ਹੈ| ਡੀ ਐੱਸ ਪੀ ਅਨੁਸਾਰ ਪੁਲਸ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਾਵਾਂ ਵਿੱਚ ਸ਼ਰਧਾਲੂਆਂ ਦੀ ਐਂਟਰੀ ਕਿਸ ਪ੍ਰਕਿਰਿਆ ਤਹਿਤ ਹੁੰਦੀ ਹੈ, ਉਹਨਾਂ ਦੇ ਠਹਿਰਨ ਸਬੰਧੀ ਕੀ ਨਿਯਮ ਹਨ ਅਤੇ ਸੰਬੰਧਤ ਰਿਕਾਰਡ ਕਿਵੇਂ ਦਰਜ ਕੀਤਾ ਜਾਂਦਾ þ|