ਪੱਟੀ : ਪੱਟੀ ਇਲਾਕੇ ਦੇ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਦੀ ਮੰਗਲਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ|
ਗੰਭੀਰ ਹਾਲਤ ਵਿੱਚ ਅਸ਼ਵਨੀ ਕੁਮਾਰ ਨੂੰ ਪੱਟੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਉਹ ਦਮ ਤੋੜ ਗਿਆ| ਗੋਲੀਬਾਰੀ ਦੌਰਾਨ ਮ੍ਰਿਤਕ ਅਸ਼ਵਨੀ ਕੁਮਾਰ ਦਾ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ| ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ|



