ਬੇਂਗਲੁਰੂ (ਨ ਜ਼ ਸ) : ਸੀ ਜੇ ਪੀ ਦੇ ਬਾਨੀ ਅਭਿਜੀਤ ਦੀਪਕੇ, ਯੂਟਿਊਬਰ ਧਰੁਵ ਰਾਠੀ ਅਤੇ ਅਦਾਕਾਰ-ਕਾਰਕੰੁਨ ਪ੍ਰਕਾਸ਼ ਰਾਜ ਨੇ ਵੀਰਵਾਰ ਇੱਥੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮੁਜ਼ਾਹਰੇ ਦੀ ਅਗਵਾਈ ਕਰਕੇ ਵੋਟਰ ਸੂਚੀਆਂ ਦੀ ਐੱਸ ਆਈ ਆਰ ਵਿੱਚ ਬੇਨੇਮੀਆਂ ਨੂੰ ਲੈ ਕੇ ਉਨ੍ਹਾ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ |
ਪ੍ਰਕਾਸ਼ ਰਾਜ ਨੇ ਕਿਹਾ ਕਿ ਗਿਆਨੇਸ਼ ਕੁਮਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ | ਦੀਪਕੇ ਨੇ ਮੋਦੀ ‘ਤੇ ਲੋਕਤੰਤਰ ਦੀ ਹੱਤਿਆ ਅਤੇ ਵੋਟ ਚੋਰੀ ਦਾ ਦੋਸ਼ ਲਗਾਇਆ | ਆਰ ਜੇ ਡੀ ਦੇ ਤੇਜਸਵੀ ਯਾਦਵ ਦੀ ਅਗਵਾਈ ਹੇਠ ਇੰਡੀਆ ਬਲਾਕ ਦੇ ਆਗੂਆਂ ਨੇ ਵੀਰਵਾਰ ਪਟਨਾ ਵਿੱਚ ਗਿਆਨੇਸ਼ ਕੁਮਾਰ ਖਿਲਾਫ ਮਾਰਚ ਕੱਢਿਆ | ਪ੍ਰਦਰਸ਼ਨ ਦੌਰਾਨ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਸਾਬਕਾ ਵਿਧਾਇਕ ਅਜੀਤ ਕੁਸ਼ਵਾਹਾ ਬੇਹੋਸ਼ ਹੋ ਗਏ |


