ਨਵੀਂ ਦਿੱਲੀ : ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਸੋਮਵਾਰ ਵੋਟਾਂ ਪੈਣਗੀਆਂ। ਮੁਕਾਬਲਾ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਕਾਰ ਹੈ। 24 ਸਾਲ ਬਾਅਦ ਨਹਿਰੂ-ਗਾਂਧੀ ਪਰਵਾਰ ਤੋਂ ਬਾਹਰ ਦਾ ਕੋਈ ਵਿਅਕਤੀ ਪ੍ਰਧਾਨ ਚੁਣਿਆ ਜਾਵੇਗਾ। ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ 9000 ਤੋਂ ਵੱਧ ਨੁਮਾਇੰਦੇ ਗੁਪਤ ਮਤਦਾਨ ਰਾਹੀਂ ਪ੍ਰਧਾਨ ਦੀ ਚੋਣ ਕਰਨਗੇ। ਕਾਂਗਰਸ ਦੇ 137 ਸਾਲਾਂ ਦੇ ਇਤਿਹਾਸ ’ਚ ਛੇਵੀਂ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋ ਰਹੀਆਂ ਹਨ।





