ਬਰਨਾਲਾ (ਨ ਜ਼ ਸ)-ਇੰਡੀਆ ਗੱਠਜੋੜ ਦੇ ਸੱਦੇ ‘ਤੇ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਅਤੇ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਗਿਆ¢ਗੱਠਜੋੜ ਦੀਆਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ¢ਪ੍ਰਦਰਸ਼ਨ ਦੀ ਪ੍ਰਧਾਨਗੀ ਸੀ ਪੀ ਆਈ ਦੇ ਸਾਥੀ ਜੁਗਰਾਜ ਰਾਮਾ, ਲਿਬਰੇਸ਼ਨ ਦੇ ਸ਼ਿੰਦਰ ਕÏਰ ਹਰੀਗੜ੍ਹ, ਕਾਂਗਰਸ ਦੇ ਮਹੇਸ਼ ਕੁਮਾਰ ਲੋਟਾ ਅਤੇ ਸੀ.ਪੀ.ਆਈ. (ਐੱਮ.) ਦੇ ਕਾਮਰੇਡ ਰਾਜਿੰਦਰ ਸਿੰਘ ਕਾਹਨੇਕੇ ਨੇ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੀ.ਪੀ.ਆਈ. (ਐੱਮ.) ਦੇ ਮੁਕੰਦ ਸਿੰਘ ਬਰਨਾਲਾ, ਸੀ.ਪੀ.ਆਈ. ਦੇ ਖੁਸ਼ੀਆ ਸਿੰਘ ਬਰਨਾਲਾ ਅਤੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਕਾਮਰੇਡ ਗੁਰਪ੍ਰੀਤ ਰੂੜੇਕੇ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਸੁਤੰਤਰਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਜਮਹੂਰੀਅਤ ਦੀ ਰਾਖੀ ਲਈ ਬੇਹੱਦ ਜ਼ਰੂਰੀ ਹੈ¢ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ¢ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ ਆਈ ਆਰ) ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ¢ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਜਾ ਰਹੀ ਇਸ ਪ੍ਰਕਿਰਿਆ ਨੂੰ ਰੱਦ ਕਰਕੇ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ‘ਤੇ ਚੋਣਾਂ ਕਰਵਾਈਆਂ ਜਾਣ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਆਪਣੇ ਵੋਟ ਦੇ ਹੱਕ ਤੋਂ ਵਾਂਝਾ ਨਾ ਹੋਣਾ ਪਵੇ¢ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਯੋਗ ਵੋਟਰਾਂ ਦੇ ਨਾਂਅ ਗ਼ਲਤੀ ਨਾਲ ਕੱਟੇ ਜਾਣ ਦੀ ਸੰਭਾਵਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ¢ਹਰ ਨਾਗਰਿਕ ਦੇ ਵੋਟ ਦੇ ਹੱਕ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ¢ਉਨ੍ਹਾ ਮੰਗ ਕੀਤੀ ਕਿ ਵੋਟਰ ਸੂਚੀਆਂ ਵਿੱਚੋਂ ਕੱਟੇ ਗਏ ਯੋਗ ਵੋਟਰਾਂ ਦੇ ਨਾਂਅ ਮੁੜ ਦਰਜ ਕੀਤੇ ਜਾਣ ਅਤੇ ਚੋਣ ਕਮਿਸ਼ਨ ਦੀ ਸੁਤੰਤਰ ਤੇ ਜਮਹੂਰੀ ਕਾਰਜਪ੍ਰਣਾਲੀ ਬਹਾਲ ਕੀਤੀ ਜਾਵੇ¢
ਇਸ ਤੋਂ ਇਲਾਵਾ ਆਗੂਆਂ ਨੇ ਚੋਣ ਕਮਿਸ਼ਨਰ ਦੀ ਨਿਯੁਕਤੀ ਦੀ ਮÏਜੂਦਾ ਪ੍ਰਣਾਲੀ ਵਿੱਚ ਤਬਦੀਲੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਿਯੁਕਤੀ ਪ੍ਰਕਿਰਿਆ ਅਜਿਹੀ ਹੋਣੀ ਚਾਹੀਦੀ ਹੈ, ਜਿਸ ਨਾਲ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਖ਼ੁਦਮੁਖ਼ਤਿਆਰੀ ‘ਤੇ ਲੋਕਾਂ ਦਾ ਭਰੋਸਾ ਕਾਇਮ ਰਹੇ¢ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਹੱਕ ਲੋਕਾਂ ਦੀ ਆਵਾਜ਼ ਹੈ ਅਤੇ ਇਸ ਹੱਕ ਦੀ ਰਾਖੀ ਲਈ ਸਾਰੀਆਂ ਜਮਹੂਰੀ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ¢ਇਸ ਮੌਕੇ ਸਰਵਨ ਸਿੰਘ ਜੰਗੀਆਣਾ, ਬਿਹਾਰੀ ਲਾਲ, ਪਰਮਜੀਤ ਕÏਰ ਗੁੰਮਟੀ, ਹਾਕਮ ਸਿੰਘ ਭੁੱਲਰ, ਸੁਖਜੰਟ ਸਿੰਘ ਆਦਿ ਆਗੂ ਵੀ ਹਾਜ਼ਰ ਸਨ¢





