ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

0
3

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ‘ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ¢ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ¢ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ¢ ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ¢ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ ਜਦੋਂ ਕਿ ਮੈਚ 27 ਅਕਤੂਬਰ ਤੋਂ 5 ਨਵੰਬਰ ਤੱਕ ਖੇਡੇ ਜਾਣਗੇ¢ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਤਿਆਰੀਆਂ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਚੈਂਪੀਅਨਸ਼ਿਪ ਦਾ ਆਯੋਜਨ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਨਿਯਮਾਂ ਅਤੇ ਪੇਸ਼ੇਵਰ ਪਹੁੰਚ ਨਾਲ ਕੀਤਾ ਜਾਵੇ¢