ਗਿਆਨੇਸ਼ ਖਿਲਾਫ ਕੇਰਲਾ ਅਸੈਂਬਲੀ ‘ਚ ਮਤਾ ਪਾਸ

0
9

ਤਿਰੁਅਨੰਤਪੁਰਮ (ਨ ਜ਼ ਸ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਨੂੰ ਲੈ ਕੇ ਮਚੇ ਭਾਰੀ ਘਮਸਾਨ ਦਰਮਿਆਨ ਕੇਰਲਾ ਵਿਧਾਨ ਸਭਾ ਨੇ ਸੋਮਵਾਰ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ | ਦੇਸ਼ ਦੀ ਕਿਸੇ ਵਿਧਾਨ ਸਭਾ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਮਤਾ ਪਾਸ ਕੀਤਾ ਗਿਆ ਹੈ | ਮਤਾ ਮੁੱਖ ਮੰਤਰੀ ਵੀ ਡੀ ਸਤੀਸਨ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ | ਮਤੇ ਵਿੱਚ ਤਰਕ ਦਿੱਤਾ ਗਿਆ ਹੈ ਕਿ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਵੋਟਰਾਂ ਦੇ ਨਾਂਅ ਕੱਟੇ ਜਾਣ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਉੱਠੀਆਂ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਮਤੇ ਰਾਹੀਂ ਮੰਗ ਕੀਤੀ ਗਈ ਹੈ ਕਿ ਵੋਟਰ ਸੂਚੀਆਂ ਵਿੱਚ ਬੇਨੇਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਗਲਤ ਢੰਗ ਨਾਲ ਹਟਾਏ ਗਏ ਸਾਰੇ ਯੋਗ ਵੋਟਰਾਂ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਬਹਾਲ ਕੀਤਾ ਜਾਵੇ | ਇਸ ਦੇ ਨਾਲ ਹੀ ਕੇਰਲਾ ਸਰਕਾਰ ਨੇ ਚੋਣ ਕਮਿਸ਼ਨਰਾਂ ਦੀ ਚੋਣ ਕਮੇਟੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਸੁਝਾਅ ਦਿੱਤਾ ਹੈ ਕਿ ਸੰਸਥਾ ਦੀ ਆਜ਼ਾਦੀ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਣ ਲਈ ਇਸ ਕਮੇਟੀ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ | ਮਤਾ ਪਾਸ ਹੋਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, Tਵੋਟ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਬੁਨਿਆਦ ਹੈ | ਕਿਸੇ ਵੀ ਸੰਸਥਾ ਨੂੰ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਕੇਰਲਾ ਨਿਰਪੱਖ ਅਤੇ ਆਜ਼ਾਦ ਚੋਣਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ |””