ਈ ਡੀ ਵੱਲੋਂ ਘੁੰਮਣ ਖਿਲਾਫ ਕੇਸ ਦਰਜ

0
7

ਚੰਡੀਗੜ੍ਹ : ਈ ਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ਵੱਲੋਂ ਭਿ੍ਸ਼ਟਾਚਾਰ ਅਤੇ ਰਸੂਖ਼ ਦੀ ਵਰਤੋਂ ਕਰਨ ਦੇ ਦੋਸ਼ਾਂ ਦੇ ਸੰਬੰਧ ਵਿੱਚ ਜਲੰਧਰ ‘ਚ ਕੇਸ ਦਰਜ ਕੀਤਾ ਹੈ | ਇਹ ਘਟਨਾਕ੍ਰਮ ਸੁਪਰੀਮ ਕੋਰਟ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਵੱਲੋਂ ਦਰਜ ਕੇਸ ਵਿੱਚ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ, ਜਦ ਕਿ ਅਦਾਲਤ ਨੇ ਐੱਫ ਆਈ ਆਰ ‘ਤੇ ਰੋਕ ਲਗਾਉਣ ਜਾਂ ਜਾਂਚ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ |
ਅਦਾਲਤ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ | ‘ਆਪ’ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਈ ਡੀ ਵੱਲੋਂ ਘੁੰਮਣ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦਿਖਾਈ ਗਈ ਕਾਹਲੀ ਹੈਰਾਨੀਜਨਕ ਹੈ, ਕਿਉਂਕਿ ਸੁਪਰੀਮ ਕੋਰਟ ਨੇ ਸੀ ਬੀ ਆਈ ਨੂੰ 21 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਕੋਈ ਵੀ ਸਖ਼ਤ ਕਾਰਵਾਈ ਨਾ ਕਰਨ ਲਈ ਕਿਹਾ ਹੈ |