ਸਾਡਾ ਟੀਚਾ ਬੱਚਿਆਂ ਨੂੰ ਪੈਰਾਂ ‘ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ : ਮਾਨ

0
5

ਕਪੂਰਥਲਾ
(ਨਵਾਂ ਜ਼ਮਾਨਾ ਸਰਵਿਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਸਾਡੀ ਸਰਕਾਰ ਨÏਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮÏਕੇ ਪੈਦਾ ਕਰ ਰਹੀ ਹੈ¢ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨÏਕਰੀ ਲੱਭਣ ਵਾਲਿਆਂ ਨੂੰ ਨÏਕਰੀਆਂ ਦੇਣ ਵਾਲੇ ਬਣਾਉਣਾ ਹੈ¢ਇੱਥੇ ਆਈ ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦÏਰਾਨ ਉਨ੍ਹਾ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ ‘ਤੇ 70,000 ਸਰਕਾਰੀ ਨÏਕਰੀਆਂ ਦਿੱਤੀਆਂ ਹਨ¢ਮਾਨ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨਸ਼ਿਆਂ ਦੀ ਸਪਲਾਈ ਨੂੰ ਰੋਕੇ¢
ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਵਾਰਾਂ ਦੇ 882 ਵਿਦਿਆਰਥੀਆਂ ਦਾ ਨੀਟ ਪ੍ਰੀਖਿਆ ਵਿੱਚ ਸਫ਼ਲ ਹੋਣਾ ਇਹ ਸਾਬਤ ਕਰਦਾ ਹੈ ਕਿ ਪ੍ਰਤਿਭਾ ਸਿਰਫ਼ ਵਿਸ਼ੇਸ਼ ਅਧਿਕਾਰ ਪ੍ਰਾਪਤ ਲੋਕਾਂ ਦੀ ਜਗੀਰ ਨਹੀਂ ਅਤੇ ਜਦੋਂ ਵਿਦਿਆਰਥੀਆਂ ਨੂੰ ਸਹੀ ਮÏਕੇ ਅਤੇ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ¢