ਹੁਸ਼ਿਆਰਪੁਰ (ਬਲਬੀਰ ਸਿੰਘ ਸੈਣੀ, ਓਮ ਪ੍ਰਕਾਸ਼ ਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ¢ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ ਰੁਜ਼ਗਾਰ ਪ੍ਰਦਾਨ ਕਰਨਾ ਹੈ¢ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ 6.48 ਕਰੋੜ ਤੋਂ ਵੱਧ ਓ ਪੀ ਡੀ ਅਤੇ 54.20 ਲੱਖ ਪਰਵਾਰਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦਾ ਜ਼ਿਕਰ ਕੀਤਾ¢ ਉਨ੍ਹਾ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਅÏਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਤਿਕਾਰ ਯੋਜਨਾ ਸਮੇਤ ਹੋਰ ਕਲਿਆਣਕਾਰੀ ਪਹਿਲਕਦਮੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ¢ ਮਾਨ ਨੇ ਕਿਹਾ—ਨਵੇਂ ਸਮਰਪਤ ਕੀਤੇ ਗਏ ਕਲੀਨਿਕਾਂ ਵਿੱਚੋਂ 36 ਅੰਮਿ੍ਤਸਰ ਵਿੱਚ, 26 ਪਟਿਆਲਾ ਵਿੱਚ, 17 ਲੁਧਿਆਣਾ ਵਿੱਚ, 12 ਗੁਰਦਾਸਪੁਰ ਵਿੱਚ, 11 ਜਲੰਧਰ ਵਿੱਚ ਅਤੇ 10 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹੇ ਵਿੱਚ ਹਨ, ਇਸ ਤੋਂ ਇਲਾਵਾ ਬਾਕੀ ਜ਼ਿਲਿ੍ਹਆਂ ਵਿੱਚ ਵੀ ਕਲੀਨਿਕ ਸਥਾਪਤ ਕੀਤੇ ਗਏ ਹਨ¢ ਇਹ ਕਲੀਨਿਕ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਉਂਦੇ ਹਨ, ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਜ਼ਰੂਰੀ ਸਿਹਤ ਸੇਵਾਵਾਂ ਮਿਲ ਸਕਣ¢”ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਅÏਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ¢ ਉਨ੍ਹਾ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ ‘ਤੇ ਰਾਜ ਕੀਤਾ, ਉਹ ਹੁਣ ਅੰਦਰੂਨੀ ਫੁੱਟ, ਭਰੋਸੇਯੋਗ ਲੀਡਰਸ਼ਿਪ ਦੀ ਘਾਟ ਅਤੇ ਸੂਬੇ ਲਈ ਸਾਕਾਰਤਮਕ ਏਜੰਡਾ ਪੇਸ਼ ਕਰਨ ਵਿੱਚ ਅਸਮਰੱਥ ਹਨ¢ ਮਾਨ ਨੇ ਕਿਹਾ, ‘ਅਕਾਲੀ ਦਲ ਕਦੇ ਦਾਅਵਾ ਕਰਦਾ ਸੀ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰੇਗਾ, ਪਰ ਅੱਜ ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ¢ ਜਿਨ੍ਹਾਂ ਆਪਣੇ ਰਾਜਨੀਤਕ ਭਵਿੱਖ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹ ਮਜ਼ਬੂਤ ਅਤੇ ਇਕਜੁਟ ਧਿਰ ਬਣਾਉਣ ਵਿੱਚ ਅਸਫਲ ਰਹੇ ਹਨ |’ ਉਨ੍ਹਾ ਕਿਹਾ, ‘ਕਾਂਗਰਸੀ ਆਗੂ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ‘ਤੇ ਵੀ ਇਕਜੁੱਟ ਹੋ ਕੇ ਸਾਹਮਣੇ ਆਉਣ ਦੇ ਯੋਗ ਨਹੀਂ ਹਨ, ਜਿਨ੍ਹਾਂ ਸਾਲਾਂਬੱਧੀ ਪੰਜਾਬ ‘ਤੇ ਰਾਜ ਕੀਤਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ ‘ਚ ਨਾਕਾਮ ਰਹੇ, ਉਹ ਹੁਣ ਸਾਡੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ¢ ਉਹ ਸਾਡੇ ਖ਼ਿਲਾਫ਼ ਹੱਥ ਮਿਲਾ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਪੰਜਾਬ ਲਈ ਕੋਈ ਭਰੋਸੇਯੋਗ ਏਜੰਡਾ ਨਹੀਂ, ਪਰ ਸੂਬੇ ਦੇ ਲੋਕ ਸਾਡੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ |’ ਇਸ ਮÏਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਵਿਧਾਇਕ ਈਸ਼ਾਨ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |





