ਖੱਟਰ ਵੱਲੋਂ ਮਾਨ ਨੂੰ ਕੋਲੇ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦਾ ਭਰੋਸਾ

0
8

ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸਿੰਘ ਸੁਮਨ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨਵੀਂ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੁਲਾਕਾਤ ਕੀਤੀ | ਬੈਠਕ ਦੌਰਾਨ ਸੂਬੇ ਵਿੱਚ ਬਿਜਲੀ ਦੀ ਸਪਲਾਈ, ਪਾਵਰ ਪਲਾਂਟਾਂ ਨੂੰ ਕੋਲੇ ਦੀ ਨਿਰਵਿਘਨ ਉਪਲਬਧਤਾ ਅਤੇ ਖੇਤੀਬਾੜੀ ਦੇ ਸੀਜ਼ਨ ਨਾਲ ਜੁੜੇ ਮੁੱਦਿਆਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਸੂਬੇ ਦੀਆਂ ਮੌਜੂਦਾ ਲੋੜਾਂ ਬਾਰੇ ਸਾਰਥਕ ਗੱਲਬਾਤ ਹੋਈ ਹੈ | ਉਨ੍ਹਾ ਕੇਂਦਰ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਿਆਂ ਲਗਪਗ 180 ਲੱਖ ਮੀਟਿ੍ਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸੂਬੇ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਸਖਤ ਲੋੜ ਹੈ | ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਸੂਬੇ ਨੂੰ ਕੋਲੇ ਅਤੇ ਬਿਜਲੀ ਦੀ ਸਪਲਾਈ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ |ਇਸ ਮੌਕੇ ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸੂਬਾ ਦੇਸ਼ ਦੀ ਅੰਨ ਸੁਰੱਖਿਆ ਅਤੇ ਖੁਰਾਕ ਭੰਡਾਰ ਵਿੱਚ ਆਪਣਾ ਯੋਗਦਾਨ ਪੂਰੀ ਤਰ੍ਹਾਂ ਜਾਰੀ ਰੱਖੇਗਾ |