ਆਪਮੁਹਾਰਾ ਪੰਜਾਬ ਬੰਦ

0
3

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪਰਵਾਰ ਵੱਲੋਂ ਦਿੱਤੇ ਗਏ ਸੱਦੇ ‘ਤੇ ਵੀਰਵਾਰ ਪੰਜਾਬ ਬੰਦ ਲਗਭਗ ਮੁਕੰਮਲ ਰਿਹਾ | ਲੋਕਾਂ ਨੇ ਨਸ਼ਿਆਂ ਦੇ ਨੈੱਟਵਰਕ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ |
ਝੋਟਾ ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਨੇ ਸਵੇਰੇ ਇਨਸਾਫਪਸੰਦ ਲੋਕਾਂ ਨੂੰ ਸੜਕਾਂ ‘ਤੇ ਆਉਣ ਅਤੇ ਕੁਝ ਥਾਵਾਂ ‘ਤੇ ਪਏ ਮੀਂਹ ਅਤੇ ਗੜੇ੍ਹਮਾਰੀ ਦੇ ਬਾਵਜੂਦ ਬੰਦ ਨੂੰ ਸਫਲ ਬਣਾਉਣ ਦੀ ਬੇਨਤੀ ਕੀਤੀ | ਕਈ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵਪਾਰਕ ਸੰਗਠਨਾਂ ਨੇ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ | ਕਈ ਨਿੱਜੀ ਵਿਦਿਅਕ ਅਦਾਰਿਆਂ ਨੇ ਵੀ ਛੁੱਟੀ ਦਾ ਐਲਾਨ ਕਰ ਦਿੱਤਾ | ਇਨਸਾਫ ਦੀ ਮੰਗ ਲਈ ਬਣਾਈ ਗਈ ਐਕਸ਼ਨ ਕਮੇਟੀ ਨੇ ਲੋਕਾਂ ਨੂੰ ਬੰਦ ਦੌਰਾਨ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ | ਪਰਵਾਰ ਅਤੇ ਐਕਸ਼ਨ ਕਮੇਟੀ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਅਤੇ ਡੀ ਜੀ ਪੀ ਦਾ ਅਸਤੀਫਾ, ਕਤਲ ਦੀ ਸੀ ਬੀ ਆਈ ਜਾਂਚ ਅਤੇ ਸੰਬੰਧਤ ਜ਼ਿਲ੍ਹਾ ਡਰੱਗ ਇੰਸਪੈਕਟਰ, ਐੱਸ ਐੱਸ ਪੀ, ਡੀ ਐੱਸ ਪੀ ਅਤੇ ਥਾਣਾ ਮੁਖੀ ਨੂੰ ਬਰਖਾਸਤ ਕਰਨਾ ਸ਼ਾਮਲ ਹੈ | ਉਸ ਨੇ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਝੋਟਾ ਦੀ ਲਾਸ਼ ਦਾ ਪੀ ਜੀ ਆਈ ਚੰਡੀਗੜ੍ਹ ਦੇ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ ਕਰਵਾਉਣ ਦੀ ਮੰਗ ਹੈ |
ਉਧਰ ਪਰਵਾਰ ਅਤੇ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਾਲੀ ਥਾਂ ‘ਤੇ ਮੀਂਹ ਦਾ ਪਾਣੀ ਭਰ ਗਿਆ | ਇਹ ਧਰਨਾ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਦਿੱਤਾ ਜਾ ਰਿਹਾ ਹੈ | ਟੈਂਟ ਅਤੇ ਦਰੀਆਂ ਗਦੇਲੇ ਮੀਂਹ ਦੇ ਪਾਣੀ ਵਿੱਚ ਤਰ ਗਏ | ਇਸ ਦੌਰਾਨ ‘ਨਿਊ ਦੁਸਹਿਰਾ ਕਮੇਟੀ’ ਵੱਲੋਂ ਮਾਨਸਾ ਵਿੱਚ ਦੁਸਹਿਰੇ ਦਾ ਤਿਉਹਾਰ ਨਾ ਮਨਾਉਣ ਦਾ ਫੈਸਲਾ ਕੀਤਾ ਹੈ |
ਚੇਤਨਪੁਰਾ/ਤਰਸਿੱਕਾ (ਸੁਖਵੰਤ ਚੇਤਨਪੁਰੀ/ਤਰਸੇਮ ਸਿੰਘ ਸਾਧਪੁਰ) : ਅੰਮਿ੍ਤਸਰ-ਮਹਿਤਾ ਸੜਕ ‘ਤੇ ਸਥਿਤ ਫਤਿਹਪੁਰ ਰਾਜਪੂਤਾਂ ਅੱਡੇ ਵਿਖੇ ਕੁੱਲ ਹਿੰਦ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਵੱਲੋਂ ਮਾਨ ਦਾ ਪੁਤਲਾ ਫੂਕਿਆ ਗਿਆ¢ਕਿਸਾਨਾਂ ਅਤੇ ਲੋਕਾਂ ਨੇ ਮੁੱਖ ਸੜਕ ‘ਤੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ¢ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਲਖਬੀਰ ਸਿੰਘ ਨਿਜ਼ਾਮਪੁਰ, ਭੁਪਿੰਦਰ ਸਿੰਘ ਤੀਰਥਪੁਰ, ਰਾਜਬੀਰ ਸਿੰਘ ਫਤਿਹਪੁਰ ਅਤੇ ਅਨਮੋਲ ਸਿੰਘ ਛਾਪਾ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਜੰਗ ਲੜਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸੂਬੇ ਅੰਦਰ ਨਸ਼ਾ ਤਸਕਰਾਂ ਦੇ ਹÏਸਲੇ ਏਨੇ ਬੁਲੰਦ ਹਨ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ¢ ਆਗੂਆਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ¢ ਕਿਸਾਨ ਆਗੂਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ¢ਧਰਨੇ ਤੋਂ ਬਾਅਦ ਕਿਸਾਨਾਂ ਅਤੇ ਹੋਰ ਲੋਕਾਂ ਨੇ ਸਕੂਟਰਾਂ ਤੇ ਮੋਟਰਸਾਈਕਲਾਂ ‘ਤੇ ਇਲਾਕੇ ਵਿੱਚ ਮਾਰਚ ਕੀਤਾ ਅਤੇ ਦੁਕਾਨਦਾਰਾਂ, ਕਾਰੋਬਾਰੀਆਂ ਤੇ ਆਮ ਲੋਕਾਂ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਅਮਰਜੀਤ ਸਿੰਘ ਆਸਲ, ਦਸਵਿੰਦਰ ਕੌਰ, ਵਿਜੈ ਕੁਮਾਰ, ਕੁਲਵੰਤ ਰਾਏ ਬਾਵਾ, ਕਰਨੈਲ ਸਿੰਘ ਨਵਾਂ ਪਿੰਡ, ਬਲਵੰਤ ਸਿੰਘ ਤੀਰਥਪੁਰ, ਮਹਿਲ ਸਿੰਘ ਛਾਪਾ, ਧਰਮਿੰਦਰ ਸਿੰਘ ਕਿਲ੍ਹਾ, ਹਰਜੀਤ ਸਿੰਘ, ਅਮਰਜੀਤ ਸਿੰਘ ਨਿਜ਼ਾਮਪੁਰ, ਗੁਰਮੇਜ ਸਿੰਘ ਮੱਖਣਵਿੰਡੀ, ਜਸਪਾਲ ਸਿੰਘ ਨਬੀਪੁਰ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ¢
ਤਰਨ ਤਾਰਨ : ਸੇਰੋਂ ਖੰਡ ਮਿੱਲ ਮੋਰਚੇ ਦੇ 148 ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੇ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ¢ਕਿਸਾਨ ਆਗੂਆਂ ਨੇ ਕਿਹਾ ਕਿ ਦਿਨ-ਦਿਹਾੜੇ ਹੋ ਰਹੇ ਕਤਲਾਂ ਕਰਕੇ ਪੰਜਾਬ ਵਿੱਚ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲ ਚੁੱਕਾ ਹੈ | ਆਗੂਆਂ ਨੇ ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਮਸਲੇ ‘ਤੇ ਧਾਰਨ ਕੀਤੇ ਅੱਖੜ ਵਤੀਰੇ ਖਿਲਾਫ ਸਖਤ ਐਕਸ਼ਨ ਦੀ ਵਿਉਂਤਬੰਦੀ ਲਈ 18 ਅਕਤੂਬਰ ਨੂੰ ਮੋਰਚੇ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤੇ ਜਾਣ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ¢ਇਸ ਮÏਕੇ ਹਾਜ਼ਰ ਕਿਸਾਨ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਜਸਬੀਰ ਸਿੰਘ ਨਿੱਝਰਪੁਰ, ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਚੂਸਲੇਵੜ, ਰਤਨ ਸਿੰਘ ਢੰਡ, ਦਾਰਾ ਸਿੰਘ ਮੁੰਡਾਪਿੰਡ, ਸਰਿੰਦਰ ਸਿੰਘ ਖੱਬੇ ਰਾਜਪੂਤਾਂ, ਸੁਖਜੀਤ ਸਿੰਘ ਜਵੰਦਾ, ਰਛਪਾਲ ਸਿੰਘ ਬਾਠ, ਰਾਜਗੋਬਿੰਦ ਸਿੰਘ ਜਮਾਲਪੁਰ, ਤਰਲੋਚਨ ਸਿੰਘ ਤਰਨ ਤਾਰਨ, ਦਲਜੀਤ ਸਿੰਘ ਸੇਰੋਂ, ਸੁਖਜੀਤ ਸਿੰਘ ਡੁਗਰੀ, ਜੁਗਰਾਜ ਸਿੰਘ, ਕਸ਼ਮੀਰ ਸਿੰਘ ਫੈਲੋਕੇ, ਅਸ਼ੋਕ ਕੁਮਾਰ, ਮੇਜਰ ਸਿੰਘ ਦਿਆਲਪੁਰਾ ਆਦਿ ਨੇ ਪੰਜਾਬ ਬੰਦ ਦੇ ਸੱਦੇ ਦੀ ਡਟਵੀਂ ਹਮਾਇਤ ਕਰਦਿਆਂ ਝੋਟੇ ਦੇ ਕਾਤਲ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ¢