22.6 C
Jalandhar
Saturday, October 19, 2024
spot_img

ਕਰ-ਕਮਲਾਂ ਨਾਲ ਰਿਸ਼ਵਤ ਦੇਣ ਜਾਂਦਾ ਸਾਬਕਾ ਮੰਤਰੀ ਗਿ੍ਰਫਤਾਰ

ਹੁਸ਼ਿਆਰਪੁਰ, ਚੰਡੀਗੜ੍ਹ (ਓ ਪੀ ਰਾਣਾ, ਬਲਬੀਰ ਸੈਣੀ/ਗੁਰਜੀਤ ਬਿੱਲਾ)-ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਐਤਵਾਰ ਸਵੇਰੇ ਵਿਜੀਲੈਂਸ ਅਧਿਕਾਰੀਆਂ ਨੇ ਜ਼ੀਰਕਪੁਰ ਵਿਚ ਇਕ ਵਿਜੀਲੈਂਸ ੳੱੁਚ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਜਾਂਦੇ ਸਮੇਂ ਗਿ੍ਰਫਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਅਰੋੜਾ ਵਿਰੁੱਧ ਆਮਦਨ ਤੋਂ ਵੱਧ ਕਰੋੜਾਂ ਦੀ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਉਸ ਨੂੰ ਦੋ ਵਾਰ ਚੰਡੀਗੜ੍ਹ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਸੂਤਰਾਂ ਅਨੁਸਾਰ ਅਰੋੜਾ ਨੇ ਜਾਂਚ ਨੂੰ ਆਪਣੇ ਹੱਕ ਵਿਚ ਕਰਵਾਉਣ ਲਈ ਵਿਜੀਲੈਂਸ ਦੇ ਉੱਚ ਅਧਿਕਾਰੀ ਨਾਲ ਗੱਲਬਾਤ ਕੀਤੀ ਅਤੇ ਸੌਦਾ ਇਕ ਕਰੋੜ ਵਿੱਚ ਤੈਅ ਹੋ ਗਿਆ, ਜਿਸ ਦੀ ਪਹਿਲੀ ਕਿਸ਼ਤ 50 ਲੱਖ ਰੁਪਏ ਪਹਿਲਾਂ ਅਤੇ ਬਾਕੀ 50 ਲੱਖ ਬਾਅਦ ਵਿਚ ਦੇਣੇ ਸਨ। ਇਸੇ ਵਿਜੀਲੈਂਸ ਉੱਚ ਅਧਿਕਾਰੀ ਨੇ ਜ਼ੀਰਕਪੁਰ ਨੇੜੇ ਜਾਲ ਵਿਛਾ ਕੇ ਅਰੋੜਾ ਨੂੰ ਗਿ੍ਰਫਤਾਰ ਕਰ ਲਿਆ। ਵਿਜੀਲੈਂਸ ਟੀਮ ਵੱਲੋਂ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸ ਦਾ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਗਿਆ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ ਆਈ ਜੀ ਉਡਣ ਦਸਤਾ ਪੰਜਾਬ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਹੈ।
ਉਹਨਾ ਦੱਸਿਆ ਕਿ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ ਨੂੰ ਉਨ੍ਹਾ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮਦਦ ਕਰਨ ਲਈ ਉਸ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ।
ਉਨ੍ਹਾ ਦੱਸਿਆ ਕਿ ਏ ਆਈ ਜੀ ਨੇ ਇਸ ਬਾਰੇ ਉਹਨਾ ਨੂੰ ਜਾਣੂ ਕਰਵਾ ਦਿੱਤਾ ਤੇ ਉਹਨਾ ਅਰੋੜਾ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗਿ੍ਰਫਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਪੰਜਾਬ ਵਿਚ ਕਾਂਗਰਸ ਸਰਕਾਰ ਦੇ ਖ਼ਾਤਮੇ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਅਰੋੜਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਚਾਰ ਵਾਰ ਕੌਂਸਲਰ ਰਹੇ ਅਤੇ ਆਮ ਆਦਮੀ ਪਾਰਟੀ ਦੇ ਬ੍ਰਹਮ ਸ਼ੰਕਰ ਜਿੰਪਾ ਤੋਂ ਹੁਸ਼ਿਆਰਪੁਰ ਵਿਧਾਨ ਸਭਾ ਚੋਣ ਹਾਰ ਗਏ ਸਨ। ਉਸ ਤੋਂ ਬਾਅਦ ਬੀਤੇ ਜੂਨ ਮਹੀਨੇ ਵਿਚ ਅਰੋੜਾ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ।

Related Articles

LEAVE A REPLY

Please enter your comment!
Please enter your name here

Latest Articles